ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 'ਪੋਕਸੋ' ਐਕਟ ਸਬੰਧੀ ਸੈਮੀਨਾਰ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 22 ਜਨਵਰੀ,2025 - ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡੀ.ਏ.ਵੀ ਸਕੂਲ, ਕਾਠਗੜ੍ਹ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਪੈਰਾ ਲੀਗਲ ਵਲੰਟੀਅਰ ਵਿਜੇ ਰਾਣਾ ਅਤੇ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ 'ਪੋਕਸੇ' ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਬੱਚਿਆਂ ਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ, ਸਰੀਰਕ ਤੌਰ 'ਤੇ ਤੇ ਗ਼ਲਤ ਤਰੀਕੇ ਨਾਲ ਛੇੜਛਾੜ ਕਰਦਾ ਹੇ, ਕੋਈ ਅਸ਼ਲੀਲ ਵੀਡੀਓ ਦਿਖਾਉਂਦਾ ਹੈ, ਗ਼ਲਤ ਮੈਸੇਜ ਕਰਦਾ ਹੈ, ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵੇਲੇ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਦੱਸਣ ਜਾਂ ਬੱਚਿਆਂ ਦੇ ਹੈਲਪ ਲਾਈਨ ਨੰਬਰ 1098 'ਤੇ ਕਾਲ ਕਰਕੇ ਮਦਦ ਲੈ ਸਕਦੇ ਹਨ। ਇਸ ਦੌਰਾਨ ਜੂਵੇਨਾਈਲ ਜਸਟਿਸ ਐਕਟ ਅਤੇ ਪੋਕਸੋ ਐਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।