MLA ਚੱਢਾ ਨੇ ਪਿੰਡ ਚੌਂਤਾ 'ਚ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਰੂਪਨਗਰ, 22 ਜਨਵਰੀ 2025: ਰੂਪਨਗਰ ਹਲਕੇ ਦੇ ਪਿੰਡਾਂ ਵਿਚ ਖੇਡ ਗਰਾਉਂਡ ਬਣਾਉਣ ਦੀ ਮੁਹਿੰਮ ਤਹਿਤ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਚੌਂਤਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਨਸ਼ਿਆਂ ਵਰਗੀਆਂ ਕੁਤਾਹੀਆਂ ਤੋਂ ਵਾਪਿਸ ਮੋੜ ਕੇ ਮੁੜ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ।
ਉਨ੍ਹਾਂ ਕਿਹਾ ਕਿ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਹੋ ਸਕਣ। ਇਸੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਲਗਾਤਾਰ ਗ੍ਰਾਂਟਾਂ ਦੇਣ ਦਾ ਕੰਮ ਜਾਰੀ ਹੈ ਤਾਂ ਜੋ ਪੰਜਾਬ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ।
ਇਸ ਮੌਕੇ ਪਾਰਟੀ ਵਰਕਰ ਸਮੇਤ ਪਿੰਡ ਦੇ ਇਲਾਕਾ ਵਾਸੀ ਹਾਜ਼ਰ ਸਨ।