ਸਾਬਕਾ MLA ਸਿੱਕੀ ਦੇ ਨਿਰਦੇਸ਼ਾਂ ਤਹਿਤ ਹਲਕਾ ਖਡੂਰ ਸਾਹਿਬ ਦੇ ਕਾਂਗਰਸੀਆਂ ਵਲੋਂ ਕੇਂਦਰ ਦੇ ਗ੍ਰਹਿ ਮੰਤਰੀ ਖਿਲਾਫ਼ ਰੋਸ ਪ੍ਰਦਰਸ਼ਨ
- ਮਾਮਲਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਖਿਲਾਫ ਟਿੱਪਣੀ ਕਰਨ ਦਾ
- ਕਾਂਗਰਸੀ ਵਰਕਰਾਂ ਵਲੋਂ ਬਜ਼ਾਰਾਂ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,22 ਜਨਵਰੀ 2025 - ਕੇਂਦਰ ਦੀ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਟਿੱਪਣੀ ਦੇ ਵਿਰੋਧ ਵਿੱਚ ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਦੇ ਨਿਰਦੇਸ਼ਾਂ ਅਨੁਸਾਰ ਬਲਾਕ ਚੋਹਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸ.ਰਮਨਜੀਤ ਸਿੰਘ ਸਿੱਕੀ ਦੇ ਬੇਟੇ ਇਮਾਨ ਸਿੰਘ ਸਿੱਕੀ ਦੀ ਅਗਵਾਈ ਹੇਠ ਚੋਹਲਾ ਸਾਹਿਬ ਵਿਖੇ ਕੀਤੇ ਗਏ ਭਾਰੀ ਇਕੱਠ ਤੋਂ ਬਾਅਦ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੋਧ ਪ੍ਰਦਰਸ਼ਨ ਨੂੰ ਦਰਸਾਉਂਦੀਆਂ ਤਖਤੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਿਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਅਮਿਤ ਸ਼ਾਹ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਜਪਾ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਖਿਲਾਫ ਕੀਤੀ ਗਈ ਟਿੱਪਣੀ ਲਈ ਮੁਆਫੀ ਮੰਗਣ ਲਈ ਕਿਹਾ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਦੇ ਬੇਟੇ ਇਮਾਨ ਸਿੰਘ ਸਿੱਕੀ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਜਿਸ ਤਰ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਜੀ ਦਾ ਅਪਮਾਨ ਕੀਤਾ ਗਿਆ ਹੈ,ਉਸ ਨਾਲ ਦੇਸ਼ ਖੁਦ ਨੂੰ ਸ਼ਰਮਸਾਰ ਮਹਿਸੂਸ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜਿਨਾਂ ਨੇ ਹਰ ਵਰਗ ਨੂੰ ਧਿਆਨ ਵਿੱਚ ਰੱਖਦੇ ਹੋਏ,ਭਾਰਤੀ ਸੰਵਿਧਾਨ ਵਿੱਚ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ,ਜਿਸ ਕਰਕੇ ਭਾਰਤ ਦਾ ਹਰੇਕ ਨਾਗਰਿਕ ਤਹਿ ਦਿਲੋਂ ਸਤਿਕਾਰ ਕਰਦਾ ਹੈ,ਪਰ ਭਾਰਤੀ ਜਨਤਾ ਪਾਰਟੀ ਦੇ ਆਗੂ ਦੇਸ ਦੀਆਂ ਸਤਿਕਾਰਯੋਗ ਸ਼ਖਸ਼ੀਅਤਾਂ ਦਾ ਵੀ ਮਜਾਕ ਉਡਾ ਰਹੇ ਹੈ ਅਤੇ ਇਹਨਾਂ ਦੀ ਪਾਰਟੀ ਘੱਟ ਗਿਣਤੀਆਂ ਅਤੇ ਦੇਸ਼ ਦੇ ਗਰੀਬ ਵਰਗ ਨੂੰ ਸੰਵਿਧਾਨਿਕ ਅਧਿਕਾਰਾਂ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਸਵੀਕਾਰ ਨਹੀਂ ਕਰੇਗੀ।ਉਹਨਾਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਖਿਲਾਫ ਕੀਤੀ ਗਈ ਟਿੱਪਣੀ ਲਈ ਮੁਆਫੀ ਨਾ ਮੰਗੀ ਤਾਂ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਬੀਜੇਪੀ ਪਾਰਟੀ ਦਾ ਵੱਡੇ ਪੱਧਰ 'ਤੇ ਸਖਤ ਵਿਰੋਧ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ ਪਵਾਰ ਸਿਆਸੀ ਸਕੱਤਰ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ,ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੋਹਲਾ,ਸਾ.ਸਰਪੰਚ ਰਾਏ ਦਵਿੰਦਰ ਸਿੰਘ ਬਿੱਟੂ,ਪਹਿਲਵਾਨ ਇੰਸ.ਮਨਮੋਹਣ ਸਿੰਘ,ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਕਾਹਲਵਾਂ,ਇੰਸ.ਅਜਮੇਰ ਸਿੰਘ, ਸੰਗਤਪੁਰ,ਮਹਿੰਦਰ ਸਿੰਘ ਸਾਬਕਾ ਸਰਪੰਚ ਚੰਬਾ,ਸਾ.ਸਰਪੰਚ ਜਗਤਾਰ ਸਿੰਘ ਉੱਪਲ,ਸੀਨੀਅਰ ਆਗੂ ਮਨਦੀਪ ਸਿੰਘ ਮਨੀ,ਰਕੇਸ਼ ਕੁਮਾਰ ਬਿੱਲਾ ਆੜ੍ਹਤੀਆ,ਮਨਦੀਪ ਸਿੰਘ ਸਾਬਕਾ ਸਰਪੰਚ ਘੜਕਾ,ਪਹਿਲਵਾਨ ਲਖਬੀਰ ਸਿੰਘ ਸਾਬਕਾ ਸਰਪੰਚ,ਸੁਖਵੰਤ ਸਿੰਘ ਸਾਬਕਾ ਸਰਪੰਚ ਰੱਤੋਕੇ,ਕੁਲਵੰਤ ਸਿੰਘ ਲਹਿਰ,ਰਣਜੀਤ ਸਿੰਘ ਰਾਣਾ ਆੜਤੀ, ਜਥੇਦਾਰ ਸਾਹਿਬ ਸਿੰਘ ਗੁਜਰਪੁਰ ਸਾਬਕਾ ਚੇਅਰਮੈਨ,ਬਲਵਿੰਦਰ ਸਿੰਘ ਮੈਂਬਰ,ਦਾਰਾ ਸਿੰਘ ਨੰਬਰਦਾਰ,ਰਕੇਸ਼ ਕੁਮਾਰ ਬਿੱਲਾ,ਬਾਬਾ ਨਿਰਵੈਰ ਸਿੰਘ,ਬਲਵਿੰਦਰ ਸਿੰਘ ਸ਼ਿਮਲਾ ਮੈਂਬਰ ਪੰਚਾਇਤ,ਨਿਸ਼ਾਨ ਸਿੰਘ ਸੰਧੂ,ਅਮਨ ਸਿੰਘ ਚੋਹਲਾ,ਬਲਵੀਰ ਸਿੰਘ ਸ਼ਾਹ ਸਾਬਕਾ ਸਰਪੰਚ ਕਰਮੂੰਵਾਲਾ,ਸਤਨਾਮ ਸਿੰਘ ਢਿੱਲੋ,ਗੁਰਜਿੰਦਰ ਸਿੰਘ ਨੰਬਰਦਾਰ, ਭੁਪਿੰਦਰ ਕੁਮਾਰ ਕਾਲਾ ਆਦਿ ਤੋਂ ਇਲਾਵਾ ਚੋਹਲਾ ਸਾਹਿਬ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਦੇ ਵਰਕਰ ਹਾਜਰ ਸਨ।