ਜਿਲ੍ਹਾ ਰੂਪਨਗਰ ਦੇ ਸਾਲ 2025-26 ਦੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਸਲਾਨਾ ਪਲਾਨ ਨੂੰ ਪ੍ਰਵਾਨਗੀ
ਰੂਪਨਗਰ, 23 ਜਨਵਰੀ 2025 - ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਵ) ਸ਼੍ਰੀਮਤੀ ਚੰਦਰਯੋਤੀ ਸਿੰਘ ਨੇ ਜਿਲ੍ਹਾ ਰੂਪਨਗਰ ਦੇ ਸਾਲ 2025-26 ਦਾ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਸਲਾਨਾ ਪਲਾਨ ਨੂੰ ਪ੍ਰਵਾਨਗੀ ਦਿੱਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਪਲਾਨ ਅਧੀਨ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਘਰੇਲੂ ਅਤੇ ਜਨਤਕ ਪਖਾਨੇ, ਬਲਾਕ ਪੱਧਰੀ ਪਲਾਸਟਿਕ ਕੂੜਾ ਪ੍ਰਬੰਧਨ ਯੂਨਿਟ, ਗੋਬਰਧਨ ਆਦਿ ਮੱਦਾਂ ਅਧੀਨ ਉਸਾਰੀਆਂ ਜਾ ਰਹੀਆਂ ਅਤੇ ਨਵੀਆਂ ਉਸਾਰੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਵਿਸਤਰਤ ਰੂਪ ਵਿੱਚ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਸ਼੍ਰੀਮਤੀ ਚੰਦਰਯੋਤੀ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਰਾਹੀਂ ਹਰੇਕ ਪਿੰਡ ਨੂੰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਦੇ ਨਾਲ-ਨਾਲ ਆਮ ਲੋਕਾਂ ਦੀ ਬਹੁਤ ਹੀ ਅਹਿਮ ਭੂਮਿਕਾ ਹੈ। ਸਹੀ ਤਰੀਕੇ ਨਾਲ ਸਾਫ ਸਫਾਈ ਸਾਡੀ ਸਿਹਤ ਲਈ ਬਹੁਤ ਜਰੂਰੀ ਹੈ, ਜਿਸ ਨਾਲ ਬਿਮਾਰੀਆਂ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਇਸ ਮੀਟਿੰਗ ਵਿੱਚ ਐਕਸੀਅਨ ਵਾਟਰ ਸਪਲਾਈ ਹਰਜੀਤਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹੇ ਦੇ ਸਮੂਹ ਬੀਡੀਪੀਓ ਸਮੇਤ ਵੱਖ ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।