ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਵਿੱਚ ਵਿਦਿਆਰਥੀਆਂ ਨੇ ਬੰਨਿਆ ਰੰਗ
- ਚਰਨ ਗੰਗਾ ਸਟੇਡੀਅਮ ਵਿੱਚ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ
- ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 24 ਜਨਵਰੀ ,2025 - ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਅੱਜ ਫੁੱਲ ਡਰੈਸ ਰਿਹਸਲ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਵਿਸੇਸ਼ ਆਕਰਸ਼ਣ ਦਾ ਕੇਂਦਰ ਰਹੇ।
ਸਮਾਰੋਹ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਸੰਦੀਪ ਕੁਮਾਰ ਨੇ ਦਿੰਦੇ ਹੋਏ ਦੱਸਿਆ ਕਿ ਅੱਜ ਫੁੱਲ ਡਰੈਸ ਰਿਹਰਸਲ ਮੌਕੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਮੌਕੇ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆਂ। ਵਿਦਿਆਰਥੀਆਂ ਵਿਚ ਸਮਾਰੋਹ ਨੂੰ ਲੈ ਕੇ ਭਾਰੀ ਉਤਸ਼ਾਹ ਸੀ। ਮਾਰਚ ਪਾਸਟ, ਪੀ.ਟੀ.ਸ਼ੋਅ ਤੇ ਸੱਭਿਆਚਾਰਕ ਪੇਸ਼ਕਾਰੀਆਂ ਦੌਰਾਨ ਵਿਦਿਆਰਥੀਆਂ ਵੱਲੋ ਕੀਤੀ ਮਿਹਨਤ ਤੇ ਰਿਹਰਸਲ ਦੀ ਹਾਜ਼ਰ ਪਤਵੰਤਿਆਂ ਨੇ ਸਮੂਹ ਪ੍ਰਸੰਸਾ ਕੀਤੀ। ਇਸ ਮੌਕੇ ਮੰਚ ਸੰਚਾਲਨ ਸੀਮਾ ਜੱਸਲ ਵੱਲੋਂ ਕੀਤਾ ਗਿਆ ਜਿਨ੍ਹਾਂ ਦਾ ਸਹਿਯੋਗ ਅਜੇ ਬੈਂਸ ਨੇ ਦਿੱਤਾ।
ਇਸ ਮੌਕੇ ਪ੍ਰਿੰ.ਸੁਖਪਾਲ ਕੌਰ ਵਾਲੀਆ, ਪਰੇਡ ਇੰਚਾਰਜ ਲੈਫ.ਸੰਦੀਪ ਕੁਮਾਰ, ਬਰਜਿੰਦਰਾ ਸਿੰਘ, ਸਤੀਸ਼ ਕੁਮਾਰ, ਇਕਬਾਲ ਸਿੰਘ, ਸੋਹਣ ਸਿੰਘ ਚਾਹਲ, ਅਜਵਿੰਦਰ ਕੌਰ, ਦੀਦਾਰ ਸਿੰਘ ਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਹਾਜ਼ਰ ਸਨ।