ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 5 ਫਰਵਰੀ ਨੂੰ
ਦਰਸ਼ਨ ਸਿੰਘ ਗਰੇਵਾਲ
- ਯੂਨੀਵਰਸਲ ਇੰਟਰਨੈਸ਼ਨਲ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 04 ਫਰਵਰੀ 2025: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 5 ਫਰਵਰੀ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਯੂਨੀਵਰਸਲ ਇੰਟਰਨੈਸ਼ਨਲ ਕੰਪਨੀ ਵੱਲੋਂ ਟੀਮ ਲੀਡਰ, ਬ੍ਰਾਂਚ ਮੈਨੇਜਰ/ ਅਸਿਸਟੈਂਟ ਮੈਨੇਜਰ/ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ ਪਾਸ ਉਮਰ ਸੀਮਾ 18-25 ਸਾਲ ਉਮਰ ਦੇ ਪੁਰਸ਼ ਅਤੇ ਇਸਤਰੀਆਂ ਦੋਵੇਂ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000 ਤੋਂ 18,000 ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਸਾਮੀ ਲਈ ਨੌਕਰੀ ਦਾ ਸਥਾਨ ਮੋਹਾਲੀ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ਤੇ ਕਾਲ ਕੀਤਾ ਜਾ ਸਕਦਾ ਹੈ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।