ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਖੇ ਟ੍ਰੈਫਿਕ ਸਿੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 4 ਫ਼ਰਵਰੀ 2025:- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ, ਪਟਿਆਲਾ ਵਿਖੇ ਪਟਿਆਲਾ ਫਾਉਂਡੇਸ਼ਨ ਦੇ ਸੀ.ਈ.ਓ. ਰਵੀ ਆਹਲੂਵਾਲੀਆ ਪਟਿਆਲਾ ਵੱਲੋਂ ਪ੍ਰਿੰਸੀਪਲ ਰੰਧਾਵਾ ਸਿੰਘ ਦੀ ਯੋਗ ਅਗਵਾਈ ਹੇਠ ਸੜਕ ਉੱਪਰ ਵੱਧ ਰਹੀਆਂ ਦੁਰਘਟਨਾਵਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਸੜਕ ਨਿਯਮਾਂ ਦੀ ਪਾਲਣਾ ਹਿੱਤ ਇੱਕ ਟ੍ਰੈਫਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਵਿੱਚ ਰਵੀ ਆਹਲੂਵਾਲੀਆ ਅਤੇ ਉਹਨਾਂ ਦੀ ਟੀਮ ਸ਼ੋਸ਼ਲ ਵਰਕ ਵਿਭਾਗ ਦੇ ਵਿਦਿਆਰਥੀ ਗੁਰਮੀਤ ਕੌਰ, ਖੁਸ਼ਪ੍ਰੀਤ ਕੌਰ, ਰੀਨਾ ਅਤੇ ਮਨਪ੍ਰੀਤ ਕੌਰ ਵੱਲੋਂ ਬੜੇ ਹੀ ਰੋਚਕ ਢੰਗ ਨਾਲ ਵਿਦਿਆਰਥੀਆਂ ਨੂੰ ਸੜਕ ਤੇ ਚਲਦੇ ਸਮੇਂ ਆਪਣੇ ਵਾਹਨਾਂ ਨੂੰ ਠੀਕ ਢੰਗ ਨਾਲ ਚਲਾਉਣ ਲਈ, ਬਹੁਤ ਹੀ ਕੀਮਤੀ ਜਿੰਦਗੀਆਂ ਨੂੰ ਬਚਾਉਣ , ਸੜਕ ਨਿਯਮਾਂ ਨੂੰ ਤੋੜਣ ਤੇ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਬਾਰੇ ਬੜੇ ਹੀ ਰੋਚਕ ਤਰੀਕੇ ਨਾਲ ਸਮਝਾਇਆ ਗਿਆ।
ਉਹਨਾਂ ਨੇ ਆਪਣੇ ਲੈਕਚਰ ਦੌਰਾਨ ਜਿਥੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਉੱਥੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਵਾਈ ਗਈ। ਇਸ ਸੈਮੀਨਾਰ ਵਿੱਚ ਪ੍ਰਿੰਸੀਪਲ ਰੰਧਾਵਾ ਸਿੰਘ ਨੇ ਵਿਦਿਆਰਥੀਆਂ ਨੂੰ ਡਰਾਈਵਿੰਗ ਲਾਇਸੈਂਸ ਦੇ ਨਾਲ ਨਾਲ ਹੈਲਮਟ ਪਾ ਕੇ ਵਾਹਨ ਚਲਾਉਣ ਅਤੇ ਹਮੇਸ਼ਾਂ ਆਪਣੇ ਵਾਹਣ ਪਾਰਕਿੰਗ ਜੋਨ ਵਿੱਚ ਹੀ ਖੜੇ ਕਰਨ ਦੀ ਪ੍ਰੇਰਨਾ ਦਿੱਤੀ। ਸਟੇਜ ਦਾ ਸੰਚਾਲਨ ਗੀਤਾਂਜਲੀ ਮੈਡਮ ਨੇ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਲੈਕਚਰਾਰ ਅੰਜੂ ਪੁੰਜ ਨੇ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨੵ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਵਿੱਚ ਸਟਾਫ਼ ਵੱਲੋਂ ਲੈਕਚਰਾਰ ਦਿਲਬਾਗ ਸਿੰਘ, ਲੈਕਚਰਾਰ ਗੁਰਜੀਤ ਸਿੰਘ, ਹਰਮੀਤ ਕੌਰ, ਮੁਕੇਸ਼ ਕੁਮਾਰ, ਕੰਪਿਊਟਰ ਫੈਕਲਟੀ ਇੰਦਰਪਾਲ ਸਿੰਘ ਅਤੇ ਸਮੂਹ ਸਟਾਫ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।