ਬਲਾਕ ਮਸੀਤਾਂ ਦੇ ਪ੍ਰਾਇਮਰੀ ਅਧਿਆਪਕਾਂ ਦੀ ਦੂਜੇ ਫੇਜ਼ ਦਾ ਤਿੰਨ ਰੋਜ਼ਾ ਸੈਮੀਨਾਰ ਡਡਵਿੰਡੀ ਵਿਖੇ ਸ਼ੁਰੂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,7 ਫ਼ਰਵਰੀ2025 - ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ,ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ, ਹਰਮਿੰਦਰ ਸਿੰਘ ਜੋਸਨ ਜ਼ਿਲ੍ਹਾ ਕੋਆਰਡੀਨੇਟਰ ਦੀ ਦੇਖ ਰੇਖ ਹੇਠ ਸਿੱਖਿਆ ਬਲਾਕ ਮਸੀਤਾਂ ਅਧੀਨ ਆਉਂਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਦੂਜੇ ਫੇਜ਼ ਦਾ ਤਿੰਨ ਰੋਜ਼ਾ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ
ਵਿਖੇ ਸ਼ੁਰੂ ਹੋਇਆ । ਉਕਤ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਲਾਕ ਦੇ ਵੱਖ ਵੱਖ ਅਧਿਆਪਕਾਂ ਨੇ ਭਾਗ ਲਿਆ ।ਇਸ ਸੈਮੀਨਾਰ ਦੇ ਪਹਿਲੇ ਦਿਨ ਬੀ ਆਰ ਸੀ ਰਾਜੂ ਜੈਨਪੁਰੀ ਨੇ ਸਮੂਹ ਅਧਿਆਪਕਾਂ ਨੂੰ ਪੰਜਾਬੀ, ਗਣਿਤ ਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਨਵੇਂ ਪਾਠਕ੍ਰਮ ਤੇ ਗਤੀਵਿਧੀਆਂ ਨੂੰ ਸਕੂਲਾਂ ਵਿੱਚ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਆਖਿਆ।
ਉਹਨਾਂ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੇ ਤੇ ਵਿਭਾਗ ਦੁਆਰਾ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ ਕਿ ਤੁਸੀਂ ਸਟੇਟ ਵੱਲੋਂ ਦਿੱਤੇ ਏਜੰਡੇ ਤੇ ਵਿਭਾਗ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਹਰ ਸੰਭਵ ਯਤਨ ਕਰੋਗੇ ਮੈਨੂੰ ਉਮੀਦ ਹੈ ਕਿ ਤੁਸੀ ਇਸ ਵਿਸ਼ਵਾਸ ਨੂੰ ਬਹਾਲ ਰੱਖੋਗੇ। ਇਸ ਵਰਕਸ਼ਾਪ ਦੇ ਪਹਿਲੇ ਦਿਨ ਬਲਾਕ ਰਿਸੋਰਸ ਪਰਸਨ
ਰਾਜੂ ਜੈਨਪੁਰੀ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸਰਬਜੀਤ ਸਿੰਘ ਭਗਤਪੁਰ ਆਦਿ ਨੇ ਪੰਜਾਬੀ ਵਿਸੇ਼ ਨਾਲ ਸਬੰਧਤ ਗਤੀਵਿਧੀਆਂ ਸਮੂਹ ਅਧਿਆਪਕਾਂ ਨੂੰ ਕਰਵਾਈਆਂ।
ਇਸ ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬਾਖੂਬੀ ਢੰਗ ਨਾਲ ਦਿੱਤੇ। ਇਸ ਮੌਕੇ ਤੇ ਅਜੈ ਸ਼ਰਮਾ ਹੈੱਡ ਟੀਚਰ,ਹੈਂਡ ਟੀਚਰ ਅਸ਼ਵਨੀ ਸ਼ਰਮਾ,ਹੈੱਡ ਟੀਚਰ ਮਨੋਜ ਸ਼ਰਮਾ, ਭੁਪਿੰਦਰ ਸਿੰਘ, ਜਗਮੋਹਨ ਸਿੰਘ, ਅਰੁਣ ਹਾਂਡਾ,ਮਮਤਾ ਰਾਣੀ, ਰਾਜਵਿੰਦਰ ਕੌਰ,ਕਿਰਨ,ਸੋਨਿਕਾ ਬਸੀ, ਬਲਜੀਤ ਕੌਰ, ਅਮਰਜੀਤ ਕੌਰ, ਰਮਨਦੀਪ ਕੌਰ,ਸ਼ਮੀਮ ਭੱਟੀ,ਭਾਰਤ ਭੂਸ਼ਨ, ਪਵਨਦੀਪ ਕੌਰ , ਕਮਲਜੀਤ ਕੌਰ
ਆਦਿ ਅਧਿਆਪਕ ਹਾਜ਼ਰ ਸਨ।