ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਰੈਡ ਕਰਾਸ ਦੇ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2025 - ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੈਕ ਨੂੰ ਉੱਚਾ ਕਰਕੇ ਬਨਾਉਣ ਲਈ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਬਿਜਲੀ ਦੇ ਖਰਚੇ ਦੇ ਬੋਝ ਨੂੰ ਘੱਟ ਕਰਨ ਦੇ ਲਈ ਸੋਲਰ ਸਿਸਟਮ ਲਗਾਉਣ ਸਬੰਧੀ ਵੀ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਰੈਡ ਕਰਾਸ ਕੰਪਲੈਕਸ ਦੇ ਆਡੀਟੋਰੀਅਮ ਹਾਲ ਦੀ ਰਿਪੇਅਰ ਅਤੇ ਹਾਲ ਦੇ ਹੋਰ ਕੰਮਾਂ ਨੂੰ ਕਰਵਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਬੈਡਮਿੰਟਨ ਹਾਲ ਵਿੱਚ ਵੀ ਕਿਸੇ ਕਿਸਮ ਦੀ ਕੋਈ ਰਿਪੇਅਰ ਜਾਂ ਹੋਰ ਕੋਈ ਕਮੀ ਹੈ ਤਾਂ ਉਸ ਨੂੰ ਵੀ ਠੀਕ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਰੈਡ ਕਰਾਸ ਦੀਆਂ ਦੁਕਾਨਾਂ ਨੂੰ ਕਿਰਾਏ ਤੇ ਦੇਣ, ਓਪਨ ਏਅਰ ਥਿਏਟਰ, ਰੈਡ ਕਰਾਸ ਦੀ ਪਟੇਲ ਨਗਰ ਮਲੋਟ ਵਿਖੇ ਪਈ ਜਗ੍ਹਾਂ ਅਤੇ ਫੂਡ ਸਟਰੀਟ ਖੋਲਣ ਸਬੰਧੀ ਵੀ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਕਲਚਰਲ ਐਂਡ ਹੈਰੀਟੇਜ਼ ਸੁਸਾਇਟੀ ਦੇ ਕੰਮਾਂ ਜਿਵੇਂ ਕਿ ਖਾਲੀ ਪਈਆਂ ਅਸਾਮੀਆਂ, ਸੁਸਾਇਟੀ ਦੀ ਲੈਟਰ ਹੈੱਡ ਪਾਸ ਕਰਵਾਉਣ ਸਬੰਧੀ ਅਤੇ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਵੀ ਚਰਚਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਭਲਾਈ ਅਫਸਰ ਸ੍ਰੀ ਜਗਮੋਹਨ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।