ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ਤੇ ਲਗਾਈ ਪਾਬੰਦੀ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 15 ਫਰਵਰੀ 2025 - ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿਉਂਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜਰੂਰੀ ਹੈ ਕਿ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨੀ ਜਰੂਰੀ ਹੈ। ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸਾ ਬਣਿਆਂ ਰਹਿੰਦਾ ਹੈ ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ/ਸ਼ਹਿਰੀ ਇਲਾਕੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 13 ਅਪ੍ਰੈਲ, 2025 ਤੱਕ ਲਾਗੂ ਰਹੇਗਾ।
ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।