ਮਾਲੇਰਕੋਟਲਾ ਦੇ ਸੇਹਕੇ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਫਰਵਰੀ 2025 ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ। ਇਹ ਸਮਾਗਮ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮਨਾਇਆ ਗਿਆ। ਸਮਾਗਮ ਦੇ ਆਰੰਭ ਵਿੱਚ ਅਸਿਸਟੈਂਟ ਪ੍ਰੋਫੈਸਰ ਦਿਲਪ੍ਰੀਤ ਰੇਹਾਨ ਨੇ ਇਸ ਦਿਹਾੜੇ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਉਪਰੰਤ ਬੀ. ਐਡ. ਦੇ ਵਿਦਿਆਰਥੀਆਂ ਸ਼ਯਾਨ, ਲਵਲੀਨ ਕੌਰ, ਮਹਿਰੂਨ ਨਿਸ਼ਾ, ਹਰਪ੍ਰੀਤ ਸਿੰਘ ਅਤੇ ਰਾਹਿਲ ਨੇ ਮਾਤ ਭਾਸ਼ਾ ਦੀ ਅਹਿਮੀਅਤ ਵਿਲੱਖਣਤਾ ਅਤੇ ਮੌਜੂਦਾ ਸਮੇਂ ਵਿੱਚ ਪੰਜਾਬੀ ਭਾਸ਼ਾ ਸਾਹਮਣੇ ਆ ਰਹੀਆਂ ਚੁਣੌਤੀਆਂ ਆਦਿ ਨੂੰ ਬਿਆਨ ਕਰਦੀਆਂ ਕਵਿਤਾਵਾਂ, ਭਾਸ਼ਣ ਅਤੇ ਗੀਤ ਪੇਸ਼ ਕੀਤੇ। ਇਸ ਮੌਕੇ ਸਮੂਹ ਸਟਾਫ ਮੈਂਬਰ ਸਾਹਿਬਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਮੰਚ ਸੰਚਾਲਕ ਅਸਿਸਟੈਂਟ ਪ੍ਰੋਫੈਸਰ ਦਿਲਪ੍ਰੀਤ ਰੇਹਾਨ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਬਿਆਨ ਕਰਦੀ ਇੱਕ ਕਵਿਤਾ ਦਾ ਉਚਾਰਣ ਕਰਕੇ ਸਮਾਗਮ ਦਾ ਸਮਾਪਨ ਕੀਤਾ।