ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ 'ਚ ਸਮਾਗਮ ਕਰਵਾਇਆ ਗਿਆ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 21 ਫਰਵਰੀ2025 :- ਅੱਜ ਰਾਏਕੋਟ ਤੋਂ ਨਜਦੀਕੀ ਪਿੰਡ ਤੁੰਗਾਂਹੇੜੀ ਵਿਖੇ ਸੱਤਿਆ ਭਾਰਤੀ ਸਕੂਲ' ਚ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ।
ਇਸ ਸਮਾਗਮ ਮੌਕੇ ਬੱਚਿਆਂ ਦਾ ਪੰਜਾਬੀ ਕਵਿਤਾ ਉਚਾਰਨ, ਡਰਾਇੰਗ ਮੁਕਾਬਲੇ ਤੇ ਪੰਜਾਬੀ ਕਹਾਣੀ ਮੁਕਾਬਲੇ ਕਰਵਾਏ ਗਏ। ਬੱਚਿਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਅਤੇ ਸਭਿਆਚਾਰ ਬਾਰੇ ਜਾਣੂ ਕਰਵਾਉਦਿਆਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ।
ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ ਵਿੱਚ ਲੋਕਾਂ ਵਿੱਚ ਆਪਣੀ ਭਾਸ਼ਾ ਅਤੇ ਸੱਭਿਆਚਾਰ ਬਾਰੇ ਰੁਝਾਨ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ। ਸਾਲ 1999 ਵਿੱਚ ਯੂਨੈਸਕੋ ਨੇ ਮਾਂ ਬੋਲੀ ਦਿਵਸ ਮਨਾਉਣ ਦਾ ਐਲਾਨ ਕੀਤਾ। ਸਾਲ 2000 ਵਿੱਚ ਪਹਿਲੀ ਵਾਰ ਇਸ ਦਿਨ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਇਆ ਗਿਆ।ਇਸ ਦੌਰਾਨ ਮੁਕਾਬਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਅਧਿਆਪਕ ਮਨਦੀਪ ਕੌਰ, ਰਾਜਵਿੰਦਰ ਕੌਰ, ਪ੍ਰਵੀਨ ਕੌਰ, ਸੁਮਨਦੀਪ ਕੌਰ ਤੇ ਰਜਿੰਦਰ ਕੌਰ, ਕਮਲਜੀਤ ਕੌਰ ਤੋੰ ਇਲਾਵਾ ਸਕੂਲੀ ਵਿਦਿਆਰਥੀਆਂ ਹਾਜ਼ਰ ਸਨ।