ਹੁਸ਼ਿਆਰਪੁਰ: ਵਾਰਡ ਨੰਬਰ 6, 7 ਅਤੇ 27 ਦੇ ਕੌਂਸਲਰਾਂ ਨੇ ਅਹੁਦੇ ਦੀ ਚੁੱਕੀ ਸਹੁੰ
ਹੁਸ਼ਿਆਰਪੁਰ, 11 ਮਾਰਚ : ਨਗਰ ਨਿਗਮ ਦੇ ਵਾਰਡ ਨੰਬਰ 6, 7 ਅਤੇ 27 ਤੋਂ ਨਵੇਂ ਚੁਣੇ ਗਏ ਕੌਂਸਲਰਾਂ ਨੇ ਡਵੀਜ਼ਨਲ ਕਮਿਸ਼ਨਰ ਜਲੰਧਰ ਅਰੁਣ ਸੇਖੜੀ ਦੇ ਦਫ਼ਤਰ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕੀ।ਵਾਰਡ ਨੰਬਰ 6 ਤੋਂ ਕੌਂਸਲਰ ਰਾਜੇਸ਼ਵਰ ਦਿਆਲ, ਵਾਰਡ ਨੰਬਰ 7 ਤੋਂ ਕੌਂਸਲਰ ਨਰਿੰਦਰ ਕੌਰ ਅਤੇ ਵਾਰਡ ਨੰਬਰ 27 ਤੋਂ ਕੌਂਸਲਰ ਦਵਿੰਦਰ ਕੌਰ ਨੇ ਆਪਣੇ ਅਹੁਦਿਆਂ ਦੀ ਸਹੁੰ ਚੁੱਕੀ।
ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਜੋ ਮੌਕੇ ’ਤੇ ਮੌਜੂਦ ਸਨ, ਨੇ ਨਵੇਂ ਚੁਣੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਉਹ ਪੂਰੀ ਲਗਨ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਂਦੇ ਹੋਏ ਵਾਰਡਾਂ ਦੇ ਵਿਕਾਸ ਕਾਰਜਾਂ ਲਈ ਅਹਿਮ ਭੂਮਿਕਾ ਨਿਭਾਉਣਗੇ।