16 ਸਾਲ ਤੋਂ ਕੱਚੇ ਨਰੇਗਾ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ADC ਦਫਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ
- ਹਿੰਦੇ ਸਰਕਾਰ ਬਣਦੇ ਹੀ ਪੱਕਾ ਕਰਨ ਵਾਲੀ ਸਰਕਾਰ ਵਾਅਦਿਆਂ ਤੋਂ ਕਰ ਗਈ ਕਿਨਾਰਾ
ਰੋਹਿਤ ਗੁਪਤਾ
ਗੁਰਦਾਸਪਰ, 12 ਮਾਰਚ 2025 - ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਕਰ ਰਹੇ ਨਰੇਗਾ ਮੁਲਾਜਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਣ ਦੀ ਮੰਗ ਨੂੰ ਲੈਕੇ ਏਡੀਸੀ ਡਿਵੈਲਪਮੈਂਟ ਦੇ ਦਫਤਰ ਦੇ ਬਾਹਰ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਨ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਦੱਸਿਆ ਕਿ ਅੱਜ ਜਿੱਥੇ ਪੂਰੇ ਪੰਜਾਬ ਭਰ ਵਿੱਚ ਏ ਡੀਸੀ ਦਫਤਰਾਂ ਦੇ ਬਾਹਰ ਨਰੇਗਾ ਮੁਲਾਜ਼ਮ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਅੱਜ ਗੁਰਦਾਸਪੁਰ ਵਿੱਚ ਵੀ 119 ਦੇ ਕਰੀਬ ਨਰੇਗਾ ਮੁਲਾਜ਼ਮ ਜੋ ਪਿਛਲੇ 16 ਸਾਲਾਂ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਹਨ ਨੇ ਧਰਨਾ ਪ੍ਰਦਰਸ਼ਨ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕੀਤਾ ਹੈ। ਉਹਨਾਂ ਦੱਸਿਆ ਕਿ ਲਗਾਤਾਰ ਅਸੀਂ ਕੰਮ ਕਰ ਰਹੇ ਹਾਂ । ਸਾਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਭਰੋਸਾ ਵੀ ਦਿੱਤਾ ਗਿਆ ਸੀ ਕਿ ਤੁਹਾਨੂੰ ਸਰਕਾਰ ਬਣਦੇ ਹੀ ਪੱਕਾ ਕੀਤਾ ਜਾਵੇਗਾ ਪਰ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਸਾਡੀ ਕੋਈ ਸੁਣਵਾਈ ਨਹੀਂ ਹੋਈ ਅਤੇ ਸੂਬਾ ਸਰਕਾਰ ਆਪਣੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ । ਉਹਨਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅਤੇ ਹੜਤਾਲ ਇਸੇ ਪ੍ਰਕਾਰ ਦੀ ਜਾਰੀ ਰਹੇਗੀ।