ਮਾਨਸਾ: ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਸੰਜੀਵ ਜਿੰਦਲ
ਮਾਨਸਾ, 14 ਮਾਰਚ 2025 : ਜਿ਼ਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ—ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜੇ੍ਹ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਜਿ਼ਲ੍ਹਾ ਮਾਨਸਾ ਵਿੱਚ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ਼ੇਣੀ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 2025 ਮਿਤੀ 16 ਮਾਰਚ 2025 ਅਤੇ 06 ਅਪ੍ਰੈਲ 2025 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 2 ਵਜੇ ਤੱਕ ਗੋਰਮਿੰਟ ਸੈਕੰਡਰੀ ਸਕੂਲ ਬੋਹਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ, ਮਨੂੰ ਵਾਟਿਕਾ ਡੇ ਬੋਰਡਿੰਗ ਪੰਜਾਬੀ ਮੀਡੀਅਮ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੁਢਲਾਡਾ, ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਬਰੇਟਾ, ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ, ਗੋਰਮਿੰਟ ਸੈਕੰਡਰੀ ਸਕੂਲ (ਕੰਨਿਆ) ਰੱਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਗੋਰਮਿੰਟ ਸੈਕੰਡਰੀ ਸਕੂਲ ਝੁਨੀਰ, ਐਸ.ਐਮ.ਐਸ.ਐਫ. ਐਫ. ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਹੋਣੀ ਹੈ।
ਉਨ੍ਹਾਂ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸਿ਼ਸ਼ ਕੀਤੀ ਜਾਂਦੀ ਹੈ।ਇਹ ਹੁਕਮ 16 ਮਾਰਚ 2025 ਅਤੇ ਮਿਤੀ 06 ਅਪ੍ਰੈਲ 2025 ਲਈ ਲਾਗੂ ਰਹੇਗਾ।