'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸਮਾਗਮ
ਰੋਹਿਤ ਗੁਪਤਾ
ਬਟਾਲਾ 24 ਮਾਰਚ ਨਸ਼ਿਆਂ ਦੀ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਇੱਕ ਨਸ਼ਾ ਵਿਰੋਧੀ ਸਮਾਗਮ ਕਰਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿਚ ਰੈਡ ਰਿਬਨ ਕਲੱਬ ਅਤੇ ਪ੍ਰੋਗਰਾਮ ਦੇ ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਸਚਿਨ ਅਠਵਾਲ ਦੇ ਉਪਰਾਲੇ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਪ੍ਰਿੰ. ਦਵਿੰਦਰ ਸਿੰਘ ਭੱਟੀ, ਜਿਲ੍ਹਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਵਿਭਾਗੀ ਮੁਖੀ ਵਿਜੇ ਮਿਨਹਾਸ, ਸ਼ਿਵਰਾਜਨ ਪੁਰੀ, ਸਪੋਰਟਸ ਪ੍ਰੈਜੀਡੈਂਟ ਜਗਦੀਪ ਸਿੰਘ, ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਰੋਕਥਾਮ ਲਈ ਵੱਡੀ ਪੱਧਰ ਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨਾਂ ਕਿਹਾ ਕਿ ਨਸ਼ੇ ਆਦੀ ਵਿਅਕਤੀ ਦਾ ਸਰੀਰਕ ਤੌਰ 'ਤੇ ਜਿੱਥੇ ਵੱਡਾ ਨੁਕਸਾਨ ਕਰਦੇ ਹਨ ਉਥੇ ਉਹ ਪੀੜਤ ਨੂੰ ਮਾਨਸਿਕ ਤੌਰ 'ਤੇ ਵੀ ਬਿਮਾਰ ਕਰ ਦਿੰਦੇ ਹਨ। ਉਨਾਂ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਬਚ ਕੇ ਸੁਚਾਰੂ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਰਜਿੰਦਰਪਾਲ ਸਿੰਘ, ਸੁਪਰਡੈਂਟ ਹਰਪਾਲ ਸਿੰਘ, ਅਤੀਸ਼ ਕੁਮਾਰ, ਬਲਵਿੰਦਰ ਸਿੰਘ, ਡਾ. ਸੁਨਿਮਰਜੀਤ ਕੌਰ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸ਼ਾਲਿਨੀ ਮਹਾਜਨ, ਰੰਜੂ ਉਹਰੀ, ਰਜਨੀਤ ਮੱਲੀ, ਸਤਵਿੰਦਰ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਕੁਲਵਿੰਦਰ ਕੌਰ, ਸਾਹਿਬ ਸਿੰਘ, ਅੰਗਦਪ੍ਰੀਤ ਸਿੰਘ, ਨਵਜੋਤ ਸਲਾਰੀਆ, ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਰੋਹਿਤ ਵਾਡਰਾ, ਗੁਲਜਾਰ ਸਿੰਘ, ਮੁਖਤਾਰ ਸਿੰਘ, ਸੁਖਵਿੰਦਰ ਸਿੰਘ, ਸਚਿਨ ਅਠਵਾਲ, ਰਮਨਦੀਪ ਸਿੰਘ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਾਮ ਸਿੰਘ, ਜਤਿੰਦਰ ਸਿੰਘ, ਅਤੁਲ ਵੀ ਹਾਜ਼ਰ ਸਨ।