SDM ਦੁਆਰਾ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਬੱਸੀ ਪਠਾਣਾਂ 25 ਮਾਰਚ : ਪਿੰਡ ਨੌਗਾਵਾਂ ਵਿਖੇ ਐਸ.ਡੀ.ਐਮ.,ਬਸੀ ਪਠਾਣਾਂ, ਹਰਵੀਰ ਕੌਰ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਦੀ ਚੈਕਿੰਗ ਕੀਤੀ ਗਈ ,ਚੈਕਿੰਗ ਦੌਰਾਨ ਉਹਨਾਂ ਵੱਲੋਂ ਮੌਕੇ 'ਤੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਵੱਲੋਂ ਦੱਸਿਆ ਗਿਆ ਕਿ ਪਿੰਡ ਨੌਗਾਵਾਂ ਵਿਖੇ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਤ ਹੋਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਉਹ ਅਕਸਰ ਇਸ ਕੇਂਦਰ ਵਿਖੇ ਚੈਕਅੱਪ ਲਈ ਆਉਂਦੇ ਹਨ
ਐੱਸ.ਡੀ.ਐਮ. ਵੱਲੋਂ ਮੌਕੇ 'ਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ, ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਦਵਾਈਆਂ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ , ਐਸ.ਡੀ.ਐਮ. ਬਸੀ ਪਠਾਣਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਪੱਖੀ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪਬਲਿਕ ਨੂੰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਮਰੀਜ਼ਾਂ ਦੇ ਮੁਫਤ ਵਿੱਚ ਟੈਸਟ ਤੇ ਹਰ ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ
ਐੱਸ.ਡੀ.ਐਮ. ਨੇ ਦੱਸਿਆ ਕਿ ਚੈਕਿੰਗ ਦੌਰਾਨ ਆਯੂਸ਼ਮਾਨ ਆਰੋਗਿਆ ਕੇਂਦਰ ਦੇ ਕੰਮ ਨੂੰ ਤਸੱਲੀਬਖ਼ਸ਼ ਪਾਇਆ ਗਿਆ ਅਤੇ ਸਟਾਫ ਨੂੰ ਹੋਰ ਵੀ ਵਧੀਆਂ ਢੰਗ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ