ਗੱਲਬਾਤ ਕਰਦੇ ਹੋਏ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 26 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਲੋਕ ਭਲਾਈ ਤੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹੈ ਇਸ ਸ਼ਬਦ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ ਨੇ ਕਹੇ , ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਇਸ ਗੱਲ ਦਾ ਪ੍ਰਤੀਕ ਹੈ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ ਅਤੇ ਇਹ ਬਜਟ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ , ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰੇਕ ਵਰਗ ਦੇ ਲੋਕਾਂ ਦਾ ਸਿਹਤ ਕਾਰਡ ਬਣਾਉਣਾ ਤੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਕੀਤਾ ਗਿਆ ਪ੍ਰਬੰਧ ਇੱਕ ਇਤਿਹਾਸਕ ਫੈਸਲਾ ਹੈ ਜਿਸ ਨਾਲ ਸਿਹਤਮੰਦ ਪੰਜਾਬ ਦਾ ਨਿਰਮਾਣ ਕੀਤਾ ਜਾਵੇਗਾ
ਇਸੇ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ "ਖੇਡਦਾ ਪੰਜਾਬ ਬਦਲਦਾ ਪੰਜਾਬ" ਦੇ ਨਾਂਅ ਹੇਠ ਸਰਕਾਰ ਨੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ ਜਿਸ ਨਾਲ ਜਿਥੇ ਪਿੰਡਾਂ ਵਿੱਚ ਖੇਡ ਮੈਦਾਨ ਤੇ ਇਨਡੋਰ ਜਿੰਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ ਉਥੇ ਹੀ ਸਰਕਾਰ ਦਾ ਇਹ ਉਪਰਾਲਾ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਨ਼ਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਵੇਗਾ