ਪੰਜ ਮੈਂਬਰੀ ਕਮੇਟੀ ਵੱਲੋਂ ਆਰੰਭ ਕੀਤੀ ਭਰਤੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ: ਯੂਥ ਅਕਾਲੀ ਆਗੂ
ਫ਼ਰੀਦਕੋਟ, 30 ਮਾਰਚ 2025 - ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਨਾਲ ਸਬੰਧਿਤ ਯੂਥ ਅਕਾਲੀ ਆਗੂ ਅਮਨਿੰਦਰ ਸਿੰਘ ਬਨੀ ਬਰਾੜ, ਮਨਪ੍ਰੀਤ ਸਿੰਘ ਭੋਲੂਵਾਲਾ ਅਤੇ ਸੁਖਬੀਰ ਸਿੰਘ ਸਮਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਲਈ ਮੈਂਬਰ ਭਰਤੀ ਕੀਤੇ ਜਾ ਰਹੇ ਹਨ।
ਭਰਤੀ 'ਚ ਦਿਲਚਸਪੀ ਸਮੁੱਚੇ ਅਕਾਲੀ ਵਰਕਰਾਂ ਵੱਲੋਂ ਲਈ ਜਾ ਰਹੀ ਹੈ ਅਤੇ ਨਾਲ ਇਸਦੇ ਪਿਛਲੇ ਇਕ ਦਹਾਕੇ ਤੋਂ ਘਰਾਂ ਵਿਚ ਬੈਠ ਅਕਾਲੀ ਆਗੂ ਉਹ ਵੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਸਿਰ ਝਕਾਉਂਦੇ ਭਾਰਤੀ ਮੁਹਿੰਮ ਚ ਸਮੂਲੀਅਤ ਕਰ ਰਹੇ ਹਨ,ਇਨ੍ਹਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਵਰਕਰਾਂ ’ਚ ਪੰਜ ਮੈਂਬਰੀ ਕਮੇਟੀ ਵੱਲੋਂ ਆਰੰਭ ਕੀਤੀ ਭਰਤੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਭਰਤੀ ਮੁਹਿੰਮ ਵਿਚ ਵੱਡੀ ਗਿਣਤੀ ਵਿਚ ਮੈਂਬਰ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਹੁਤ ਸਾਰੇ ਅਕਾਲੀ ਵਰਕਰ/ਆਗੂ ਅੱਜ ਵੀ ਸ਼ੋ੍ਮਣੀ ਅਕਾਲੀ ਦਲ ਦੀ ਚਾਹਤ ਰੱਖਦੇ ਹਨ, ਜਿਸ ਨੇ 1920 ਤੋਂ ਬਾਅਦ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਲਈ ਕੰਮ ਕੀਤਾ ਅਤੇ ਪੰਜਾਬ ਦੇ ਭਖਦੇ ਮਸਲਿਆਂ ਲਈ ਸੰਘਰਸ਼ ਕੀਤਾ।
ਇਸ ਮੌਕੇ ਉਨ੍ਹਾਂ ਕਿ ਜਿੱਥੇ ਟਕਸਾਲੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਨ ਵਾਸਤੇ ਮਿਹਨਤ ਕੀਤੀ ਜਾ ਰਹੀ ਹੈ,ਉੱਥੇ ਨੌਜਵਾਨ ਨੂੰ ਵੀ ਪਾਰਟੀ ਨਾਲ ਜੋੜਨ ਵਾਸਤੇ ਨਿਰੰਤਰ ਠੋਸ ਉਪਰਾਲੇ ਕੀਤੇ ਜਾ ਰਹੇ ਨੇ । ਉਨ੍ਹਾਂ ਕਿਹਾ ਸਾਨੂੰ ਖੁਸ਼ੀ ਇਸ ਗੱਲ ਦੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਰਤੀ ਵਾਸਤੇ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਅਧਾਰ ਕਾਰਡ ਰਾਹੀਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਹਰ ਵਰਗ ਦੇ ਲੋਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਹੇਠ ਮਜ਼ਬੂਤ ਵੇਖਣਾ ਚਾਹੁੰਦੇ ਹਨ।