ਫਾਸ਼ੀਵਾਦੀ ਦੌਰ ਵਿੱਚ ਜਮਹੂਰੀ ਅਧਿਕਾਰਾਂ ਦੀ ਸਥਿਤੀ ‘ ਦੇ ਵਿਸ਼ੇ ਤੇ ਜਮਹੂਰੀ ਅਧਿਕਾਰ ਸਭਾ ਵੱਲੋਂ ਸੈਮੀਨਾਰ
- ਮੁੱਖ ਬੁਲਾਰੇ ਅਮਨਦੀਪ ਕੌਰ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਹੋਣਗੇ
ਰੋਹਿਤ ਗੁਪਤਾ
ਗੁਰਦਾਸਪੁਰ 2 ਅਪ੍ਰੈਲ 2025 - ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ 6 ਅਪ੍ਰੈਲ 2025 ਨੂੰ ਰਾਮ ਸਿੰਘ ਦੱਤ ਹਾਲ ਵਿਖੇ 11 ਵਜੇ ‘ ਫਾਸ਼ੀਵਾਦੀ ਦੌਰ ਵਿੱਚ ਜਮਹੂਰੀ ਅਧਿਕਾਰਾਂ ਦੀ ਸਥਿਤੀ ‘ ਦੇ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਅਮਨਦੀਪ ਕੌਰ ਐਡਵੋਕੇਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਸ਼ਾਮਲ ਹੋਣਗੇ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਅਤੇ ਪ੍ਰੈਸ ਸਕੱਤਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ 8 ਅਪ੍ਰੈਲ 1929 ਨੂੰ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਬੁਟਕੇਸ਼ਵਰ ਦੱਤ ਨੇ ਉਸ ਸਮੇਂ ਦੀ ਸੈਂਟਰਲ ਅਸੈਂਬਲੀ ਵਿੱਚ ਬੰਬ ਦਾ ਧਮਾਕਾ ਕਰਕੇ ਦੇਸੀ ਵਿਦੇਸ਼ੀ ਹਾਕਮਾਂ ਵੱਲੋਂ ਲੋਕ ਵਿਰੋਧੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਇਸ ਦਿਨ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਇਸ ਦਿਨ ਦੇ ਸੰਬੰਧ ਵਿੱਚ ਹੀ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਤਾਂ ਜੋ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਲੋਕਾਂ ਦੇ ਜਮਹੂਰੀ ਹੱਕਾਂ ਵਿਰੁੱਧ ਪਾਸ ਕੀਤੇ ਜਾ ਰਹੇ ਕਾਲੇ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਸਕੇ ।
ਇਸ ਸੈਮੀਨਾਰ ਵਿੱਚ 6 ਅਪ੍ਰੈਲ 2025 ਨੂੰ 11 ਵਜੇ ਰਾਮ ਸਿੰਘ ਦੱਤ ਹਾਲ ਵਿੱਚ ਸ਼ਾਮਲ ਹੋਣ ਲਈ ਸਮੂਹ ਧਰਮ ਨਿਰਪੱਖ ਤੇ ਜਮਹੂਰੀ ਜਥੇਬੰਦੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸ਼ਾਸਤਰੀ, ਅਸ਼ਵਨੀ ਕੁਮਾਰ, ਅਮਰਜੀਤ ਮਨੀ, ਸੁਰਿੰਦਰ ਸਿੰਘ ਕੋਠੇ ਘੁਰਾਲਾ , ਕਰਣੈਲ ਸਿੰਘ ਚਿੱਟੀ, ਸੁਖਵਿੰਦਰ ਪਾਲ, ਡਾਕਟਰ ਅਸ਼ੋਕ ਭਾਰਤੀ ਆਦਿ ਹਾਜ਼ਰ ਸਨ ।