ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਜ਼ਿਲ੍ਹਾ ਰੋਪੜ ਦੀ ਮੀਟਿੰਗ 6 ਅਪ੍ਰੈਲ ਨੂੰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 2 ਅਪ੍ਰੈਲ 2025: ਸਿੱਖਾਂ ਦੀ ਸਰਵਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਲਈ ਤੇ ਓਸਨੂੰ ਪੁਨਰਗਠਿਤ ਕਰਨ ਦੇ ਲਈ ਜੋ ਕਮੇਟੀ ਗਠਿਤ ਕੀਤੀ ਗਈ, ਉਸ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਲਈ ਰੋਪੜ ਦੀ ਸਰਕਾਰੀ ਆਈ ਟੀ ਆਈ ਦੇ ਸਾਹਮਣੇ ਤੇ ਨੇੜੇ ਸਦਾਵਰਤ ਗੁਰਦੁਆਰਾ ਸਾਹਿਬ ਦੇ ਨਾਲ ਸਥਿਤ ਐਸ ਐਮ ਰਿਜੋਰਟ ਵਿੱਖੇ ਮਿਤੀ 6 ਅਪ੍ਰੈਲ ਦਿਨ ਐਤਵਾਰ ਨੂੰ ਇਕ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ।ਇਹਨਾ ਸ਼ਬਦਾ ਦਾ ਪ੍ਰਗਟਾਵਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਕੀਤਾ।
ਇਸ ਮੌਕੇ ਉਹਨਾ ਕਿਹਾ ਕਿ ਇਸ ਵਿਸ਼ੇਸ਼ ਮੀਟਿੰਗ ਦੌਰਾਨ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ, ਸੰਤਾ ਸਿੰਘ ਉਮੈਦਪੁੱਰੀ , ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ ਤੇ ਬੀਬੀ ਸਤਵੰਤ ਕੌਰ ਜੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਪੰਥ ਪ੍ਰਸਤ ਲੋਕਾਂ ਤੇ ਸ਼੍ਰੋਮਣੀ ਅਕਾਲੀ ਦੇ ਜੁਝਾਰੂ ਵਰਕਰਾਂ ਨੂੰ ਅਪੀਲ ਕੀਤੀ ਕਿ ਆਉ ਅਸੀ ਸਾਰੇ ਇਕਜੁੱਟ ਹੋ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੁਰਮਾਨ ਜਾਰੀ ਹੋਇਆ ਹੈ ਓਸ ਦੀ ਪਾਲਣਾ ਕਰਦੇ ਹੋਏ ਪੰਜ ਮੈਂਬਰੀ ਕਮੇਟੀ ਦੇ ਰਾਂਹੀ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਵਚਨਬੱਧ ਹੋਈਏ ਤੇ ਇਸ ਲਈ ਵੱਧ-ਚੜ੍ਹ ਕੇ ਇਸ 6 ਅਪ੍ਰੈਲ ਦੀ ਮੀਟਿੰਗ ਚ ਐਸ ਐਮ ਰਿਜੋਰਟ ਰੋਪੜ ਨੇੜੇ ਸਰਕਾਰੀ ਆਈ ਟੀ ਆਈ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣੀਏ ਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਕਮੇਟੀ ਦੇ ਮੈਂਬਰਾਂ ਦੇ ਵਿਚਾਰ ਸਰਵਣ ਕਰੀਏ।