ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ
ਰੂਪਨਗਰ, 2 ਅਪ੍ਰੈਲ 2025: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਨਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2025 ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਫਸਲ ਦੀ ਕਟਾਈ ਵਾਸਤੇ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ। ਇਹ ਕੰਬਾਈਨਾਂ, ਜੋ ਕਣਕ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਵੀ ਕੱਟ ਦਿੰਦੀਆਂ ਹਨ ਜਿਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਪਹੁੰਚਦਾ ਹੈ।
ਉਨ੍ਹਾਂ ਕਿਹਾ ਕਿ ਰਾਤ ਨੂੰ ਨਮੀ ਹੋਣ ਕਾਰਨ ਕਣਕ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਨਿਲਾਮੀ ਹੋਣ ਵਿੱਚ ਦੇਰੀ ਹੋ ਜਾਂਦੀ ਹੈ। ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ-ਖ਼ੁਆਰ ਹੋਣਾ ਪੈਂਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨਾਂ ਚਲਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।