ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ : ਅਨਿੱਲ ਠਾਕੁਰ
ਅਸ਼ੋਕ ਵਰਮਾ
ਪਥਰਾਲਾ (ਬਠਿੰਡਾ), 11 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਨੇ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਦੌਰਾਨ ਚੇਅਰਮੈਨ ਸ਼੍ਰੀ ਅਨਿੱਲ ਠਾਕੁਰ ਨੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਇੱਕ ਸਿੱਖਿਆ ਹੀ ਹੈ ਜੋ ਮਨੁੱਖ ਨੂੰ ਉੱਚ ਪਦਵੀਆਂ ’ਤੇ ਲੈ ਕੇ ਜਾਂਦੀ ਹੈ, ਸਿੱਖਿਆ ਹੀ ਇਨਸਾਨ ਦੀ ਜਿੰਦਗੀ ਵਿੱਚ ਰੌਸ਼ਨੀ ਲਿਆਉਂਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚਾ ਚੁੱਕਣ ਦੇ ਸਰਕਾਰ ਦੇ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਾ ਰਹਿਣ ਦਿੱਤੀ ਜਾਵੇ।
ਭੱਲਾ ਨੇ ਇਹ ਵੀ ਕਿਹਾ ਕਿ ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਵੀ ਕਾਰਜ ਕੀਤੇ ਜਾਣਗੇ।
ਇਸ ਤੋਂ ਪਹਿਲਾ ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ ਵਲੋਂ ਸਕੂਲ ਦੀ ਚਾਰਦੀਵਾਰੀ, ਕੰਪਿਊਟਰ ਲੈਬ ਦੀ ਉਸਾਰੀ ਅਤੇ ਖੇਡ ਮੈਦਾਨ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥਣਾਂ ਵਲੋਂ ਲਗਾਈ ਪ੍ਰਦਸ਼ਨੀ ਵੀ ਦੇਖੀ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਵੀ ਕੀਤੀ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।