← ਪਿਛੇ ਪਰਤੋ
ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਨੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਲਾਈਆਂ ਵੱਖ-ਵੱਖ ਪਾਬੰਦੀਆਂ
ਅਸ਼ੋਕ ਵਰਮਾ ਬਠਿੰਡਾ, 11 ਅਪ੍ਰੈਲ 2025: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਦਾ ਤਰ੍ਹਾਂ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਸਬ ਡਵੀਜਨ ਤਲਵੰਡੀ ਸਾਬੇ ਦੀ ਹਦੂਦ ਅੰਦਰ ਆਮ ਜਨਤਾ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ/ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ ਧਾਰ ਹਥਿਆਰ ਨਾਲ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮ ਅਨੁਸਾਰ ਸਬ ਡਵੀਜਨ ਤਲਵੰਡੀ ਸਾਬੋ ਦੀ ਹਦੂਦ ਅੰਦਰ ਆਮ ਜਨਤਾ ਲਈ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 15 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
Total Responses : 0