ADC ਨੇ ਅਧਿਕਾਰੀਆਂ ਨੂੰ ਪੈਨਡੈਂਸੀ ਕਲੀਅਰ ਕਰਨ ਦੀਆਂ ਹਦਾਇਤਾਂ ਦਿੱਤੀਆਂ
- ਪੈਨਡੈਂਸੀ ਕਲੀਅਰ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੰਜਾਬ ਟਰਾਂਸਪਰੈਂਸੀ ਅਤੇ ਅਕਾਉਂਟੀਬਿਲਟੀ ਐਕਟ ਤਹਿਤ ਲਗਾਇਆ ਜਾਵੇਗਾ ਜੁਰਮਾਨਾ - ਏ.ਡੀ.ਸੀ. ਡਾ. ਬੇਦੀ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਪ੍ਰੈਲ 2025 - ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਪੰਜਾਬ ਟਰਾਂਸਪਰੈਂਸੀ ਅਤੇ ਅਕਾਉਂਟੀਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018 ਅਧੀਨ ਨੋਟੀਫਾਈਡ ਸੇਵਾਵਾਂ ਸਬੰਧੀ ਪ੍ਰਾਪਤ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਪੈਨਡੈਂਸੀ ਜਲਦੀ ਤੋਂ ਜਲਦੀ ਕਲੀਅਰ ਕਰਨ। ਉਨ੍ਹਾਂ ਕਿਹਾ ਕਿ ਆਪਣੀ ਪੈਨਡੈਂਸੀ ਕਲੀਅਰ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੰਜਾਬ ਟਰਾਂਸਪਰੈਂਸੀ ਅਤੇ ਅਕਾਉਂਟੀਬਿਲਟੀ ਐਕਟ ਤਹਿਤ ਜੁਰਮਾਨਾ ਲਗਾਇਆ ਜਾਵੇਗਾ, ਜਿਸਦੀ ਅਦਾਇਗੀ ਅਧਿਕਾਰੀ/ਕਰਮਚਾਰੀ ਨੂੰ ਆਪਣੀ ਤਨਖਾਹ ਵਿੱਚੋਂ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਆਰ.ਟੀ.ਓ. ਗੁਰਦਾਸਪੁਰ, ਈ.ਓ.ਐੱਮ.ਸੀ ਦੀਨਾਨਗਰ, ਈ.ਓ.ਐਮ.ਸੀ ਕਾਦੀਆਂ ਅਤੇ ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜਨ-1 ਨੂੰ ਜੁਰਮਾਨਾ ਲਗਾਇਆ ਜਾ ਚੁੱਕਾ ਹੈ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਸਖਤ ਹਦਾਇਤਾਂ ਹਨ ਕਿ ਜਨਤਾ ਨੂੰ ਸਰਕਾਰੀ ਸੇਵਾਵਾਂ ਤਹਿ ਸਮੇਂ ਅੰਦਰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਦਿੱਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ ਅਤੇ ਉਨ੍ਹਾਂ ਵੱਲ ਕੋਈ ਵੀ ਪੈਂਨਡੈਂਸੀ ਨਹੀਂ ਹੋਣੀ ਚਾਹੀਦੀ।
ਮੀਟਿੰਗ ਦੌਰਾਨ ਸ੍ਰੀ ਸੰਜੀਵ ਕੁਮਾਰ, ਸੁਪਰਡੈਂਟ ਨਹਿਰ -I ਅਤੇ ਸ੍ਰੀ ਚਰਨ ਦਾਸ ਸੀਨੀਅਰ ਸਹਾਇਕ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।