ਜਾਣਕਾਰੀ ਦਿੰਦੇ ਹੋਏ SP ਸਿਟੀ ਪਟਿਆਲਾ ਪਲਵਿੰਦਰ ਸਿੰਘ ਅਤੇ ਹੋਰ
ਪਟਿਆਲਾ 12 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ SSP ਡਾ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਕਾਬੰਦੀ ਦੌਰਾਨ, ਥਾਣਾ ਸਨੌਰ ਦੀ ਟੀਮ ਨੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਇੱਕ ਕੁਇੰਟਲ ਭੁੱਕੀ ਬਰਾਮਦ ਕੀਤੀ ,ਇਸ ਸਬੰਧ ਵਿੱਚ ਗੱਲਬਾਤ ਕਰਦਿਆਂ SP ਸਿਟੀ ਪਟਿਆਲਾ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ