ਸਕੂਲ ਪ੍ਰੋਗਰਾਮ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ : 1980 ਤੋਂ ਬਾਅਦ ਸੂਬੇ ਵਿੱਚ ਬਣੀਆਂ ਪਿਛਲੀਆਂ ਸਰਕਾਰਾਂ ਦੀ ਸਿੱਖਿਆ ਦੇ ਖੇਤਰ ਵਿੱਚ ਕਾਰਗੁਜ਼ਾਰੀ ਫੇਲ ਸਾਬਤ ਰਹੀ ਹੈ ਕਿਉਂਕਿ ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਅੱਖੋ ਪਰੋਖੇ ਕਰਕੇ ਪ੍ਰਾਈਵੇਟ ਘਰਾਣਿਆਂ ਨੂੰ ਤਰਜ਼ੀਹ ਦਿੱਤੀ, ਪ੍ਰਾਈਵੇਟ ਸਿੱਖਿਆ ਤੇ ਸਿਹਤ ਸੰਸਥਾਵਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਸਨ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਚਨਾਰਥਲ ਕਲਾਂ, ਸਰਕਾਰੀ ਹਾਈ ਸਕੂਲ ਚਨਾਰਥਲ ਖੁਰਦ ਤੇ ਸਰਕਾਰੀ ਹਾਈ ਸਕੂਲ ਸੁਹਾਗਹੇੜੀ ਵਿਖੇ ਤਕਰੀਬਨ 47 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ
ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 54 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ , ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨ ਪਸੰਦ ਦੇ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਹਨਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ। ਉਨ੍ਹਾਂ ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਸਰਪੰਚ ਰਾਜਦੀਪ ਰਾਜੂ, ਮਨਪ੍ਰੀਤ ਟਿਵਾਣਾ, ਕੁਲਵੀਰ ਟਿਵਾਣਾ, ਰਾਜੂ ਸਰਪੰਚ, ਨਾਜਰ ਸਿੰਘ, ਮੇਜਰ ਸਿੰਘ, ਸਰਪੰਚ ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਸੁਹਾਗਹੇੜੀ, ਸਤਪਾਲ ਸਰਪੰਚ ਖਰੇ, ਲਾਡੀ ਖਰੇ, ਗੁਰਮੇਲ ਪੰਡਰਾਲੀ, ਗੁਰਪ੍ਰੀਤ ਸਿੰਘ ਭਿੰਡਰ, ਮਨਦੀਪ ਪੋਲਾ, ਕਰਮਜੀਤ ਸਿੰਘ ਜੋਗੀ, ਗੁਰਦੀਪ ਸਿੰਘ ਲਾਲਾ, ਕੁਲਦੀਪ ਸਿੰਘ, ਅਮਰੀਕ ਸਿੰਘ, ਮਾਸਟਰ ਸੰਤੋਖ ਸਿੰਘ, ਹਰਮੇਸ਼ ਛੰਨਾ ਆਦਿ ਵੀ ਹਾਜਰ ਸਨ