ਵਿੱਦਿਆ ਮਨੁੱਖ ਦਾ ਤੀਸਰਾ ਨੇਤਰ : ਮਾਸਟਰ ਜਗਸੀਰ ਸਿੰਘ
ਅਸ਼ੋਕ ਵਰਮਾ
ਬਲਾਹੜ੍ਹ ਵਿੰਝੂ (ਬਠਿੰਡਾ), 17 ਅਪ੍ਰੈਲ 2025 : ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਲਾਹੜ੍ਹ ਵਿੰਝੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ।
ਇਸ ਦੌਰਾਨ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਦੇ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਦਿਨ ਪ੍ਰਤੀ ਦਿਨ ਭਰੋਸਾ ਵੱਧ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ’ਚ ਸੁਧਾਰ ਲਿਆਉਣ ਸੂਬਾ ਸਰਕਾਰ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ।
ਇਸ ਮੌਕੇ ਵਿਧਾਇਕ ਜਗਸੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਰੌਸ਼ਨਾਇਆ ਜਾ ਸਕੇ।
ਇਸ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਲਾਹੜ੍ਹ ਵਿੰਝੂ, ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਕਲਾ, ਸਰਕਾਰੀ ਪ੍ਰਾਇਮਰੀ ਸਕੂਲ ਹਰਰਾਏਪੁਰ, ਸਰਕਾਰੀ ਪ੍ਰਾਇਮਰੀ ਸਕੂਲ ਗੋਨਿਆਣਾ ਖੁਰਦ, ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਵਿਖੇ ਵੱਖ-ਵੱਖ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।