ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 20 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਫਤਿਹਗੜ੍ਹ ਸਾਹਿਬ ਜਿਲੇ ਵਿੱਚ ਵੱਡੀ ਸਫਲਤਾ ਮਿਲ ਰਹੀ ਹੈ ਅਤੇ ਪੁਲਿਸ ਇਸ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਹੈ , ਇਹ ਜਾਣਕਾਰੀ ਐਸ ਪੀ ਡੀ ਰਾਕੇਸ਼ ਯਾਦਵ ਨੇ ਜ਼ਿਲੇ ਵਿੱਚ ਚਲਾਏ ਕਾਸੋ ਆਪਰੇਸ਼ਨ ਦੀ ਅਗਵਾਈ ਕਰਦਿਆਂ ਦਿੱਤੀ
ਐਸ ਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਫਤਿਹਗੜ੍ਹ ਸਾਹਿਬ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਚੈਕਿੰਗ ਕੀਤੀ ਗਈ , ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਹੁਣ ਤੱਕ ਐਨ ਡੀ ਪੀ ਐਸ ਐਕਟ ਦੇ 9 ਪਰਚੇ ਦਰਜ ਕਰਕੇ ਹੁਣ ਤੱਕ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਚਿੱਟਾ, ਇੰਜੈਕਸ਼ਨ, ਨਸ਼ੀਲੀਆਂ ਗੋਲੀਆਂ ਆਦਿ ਬਰਾਮਦ ਕੀਤੇ ਗਏ ਹਨ
ਐਸ ਪੀ ਯਾਦਵ ਨੇ ਦੱਸਿਆ ਕਿ ਜਿਲੇ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਜੋ ਸੂਚਨਾ ਮਿਲ ਰਹੀ ਹੈ ਉਸ ਦੀ ਡੂੰਘਾਈ ਨਾਲ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ , ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਜਾ ਰਹੀ , ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਦੱਸਿਆ ਕਿ ਜ਼ਿਲਾ ਫਤਿਹਗੜ੍ਹ ਸਾਹਿਬ ਵਿੱਚ ਕਿਸੇ ਵੀ ਨਸ਼ੇ ਤਸਕਰ ਨੂੰ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਐਸ ਪੀ ਯਾਦਵ ਨੇ ਕਿਹਾ ਕਿ ਜਿੱਥੇ ਪੁਲਿਸ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਵਾਉਣ ਸਬੰਧੀ ਵੀ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ , ਉਹਨਾਂ ਨਸ਼ੇ ਦੀ ਦਲਦਲ ਚ ਫਸੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਸ਼ਾ ਛੁੜਾਊ ਕੇਂਦਰਾਂ ਵਿੱਚ ਆ ਕੇ ਆਪਣੇ ਨਸ਼ੇ ਛੱਡਣ ਅਤੇ ਸਮਾਜ ਵਿੱਚ ਚੰਗੇ ਨਾਗਰਿਕ ਵਜੋਂ ਆਪਣੀ ਬਿਹਤਰ ਜਿੰਦਗੀ ਬਤੀਤ ਕਰਨ , ਇਸ ਮੌਕੇ ਡੀਐਸਪੀ ਰਾਜ ਕੁਮਾਰ, ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜਮ ਹਾਜਰ ਸਨ