ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 20 ਅਪਰੈਲ 2025 - ਪੁਲਿਸ ਕਮਿਸ਼ਨਰ ਲੁਧਿਆਣਾ ਸ਼ਵਪਨ ਸ਼ਰਮਾ ਆਈ.ਪੀ.ਐਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ 19 ਅਪ੍ਰੈਲ ਨੂੰ ਦੋਸ਼ੀ ਪ੍ਰਦੀਪ ਕੁਮਾਰ ਛੋਟੀ ਭਾਮੀਆਂ ਥਾਣਾ ਜਮਾਲਪੁਰ ਲੁਧਿਆਣਾ ਨੂੰ ਕਾਬੂ ਕਰ ਕੇ ਉਸ ਪਾਸੋਂ 288 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 60 ਮਿਤੀ 19-04-2025 ਅ/ਧ 21C/61/85 NDPS Act ਥਾਣਾ ਜਮਾਲਪੁਰ ਲੁਧਿਆਣਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੈਰੋਇਨ ਦੀ ਖੇਪ ਕਿਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਸਪਲਾਈ ਕਰਨੀ ਸੀ।
ਦੋਸ਼ੀ ਤੇ ਪਹਿਲਾ ਵੀ ਇੱਕ ਮੁਕੱਦਮਾ ਨੰਬਰ 156/2018 ਅ/ਧ 21/61/85 NDPS Act ਥਾਣਾ ਗਾਂਧੀ ਨਗਰ ਜੰਮੂ ਵਿਖੇ ਦਰਜ ਰਜਿਸਟਰ ਹੈ। ਜਿਸ ਵਿੱਚ ਦੋਸ਼ੀ 05 ਸਾਲ ਜੰਮੂ ਕਠੂਆ ਜੇਲ੍ਹ ਵਿੱਚ ਰਹਿ ਕੇ ਜ਼ਮਾਨਤ ਤੇ ਬਾਹਰ ਆਇਆ ਸੀ।