ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਯੋਗ ਉਪਰਾਲੇ ਕੀਤੇ ਜਾਣਗੇ - ਚਸਪਿੰਦਰ ਚਹਿਲ
- ਨਸ਼ਾ ਮੁਕਤੀ ਮੋਰਚਾ ਦੇ ਕੁਆਰਡੀਨੇਟਰਾਂ ਵੱਲੋਂ ਹਲਕੇ ਦੇ ਪਿੰਡ- ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੀਤਾ ਜਾਵੇਗਾ ਨਸ਼ੇ ਪ੍ਰਤੀ ਜਾਗਰੂਕ
ਫਿਰੋਜ਼ਪੁਰ, 30 ਅਪ੍ਰੈਲ 2025 - ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਨਸ਼ਾ ਮੁਕਤੀ ਵਿੰਗ ਦਾ ਗਠਨ ਕੀਤਾ ਗਿਆ ਹੈ ,ਜਿਸ ਨਾਲ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਵੱਡੀ ਸਫਲਤਾ ਮਿਲੇਗੀ l ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਰਾਜ ਅੰਦਰੋਂ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਜਿਥੇ ਪ੍ਰਸ਼ਾਸਨਿਕ ਤੇ ਪੁਲਿਸ ਪ੍ਰਸ਼ਾਸ਼ਨ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ,ਓਥੇ ਹੀ ਆਪਣੇ ਪਾਰਟੀ ਦੇ ਆਗੂਆਂ, ਵਲੰਟੀਅਰ ਤੇ ਮੈਂਬਰਾ ਨੂੰ ਵੀ ਜ਼ਰੂਰੀ ਜਿੰਮੇਵਾਰੀਆਂ ਦਿਤੀਆਂ ਹਨ ਤਾਂ ਜੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇਲਈ
ਇਸ ਤਹਿਤ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ,ਜੋ ਸ਼ਹਿਰ ,ਬਲਾਕ ਤੇ ਪਿੰਡ ਪੱਧਰ ਤੇ ਆਪਣੇ ਹਲਕਿਆਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤਕ ਪੁਹੰਚ ਕਰਨਗੇ l ਇਸ ਸਬੰਧੀ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਵੇਸਟ ਤੋਂ ਇੰਚਾਰਜ ਚਸਪਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦੇ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ l ਜਿਸ ਵਿਚ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾਂ),ਹਲਕਾ ਸਹਿਰੀ ਕੋਆਰਡੀਨੇਟਰ ਡਾਕਟਰ ਅਮਨਦੀਪ ਕੌਰ ਗੋਸਲ,ਹਲਕਾ ਦਿਹਾਤੀ ਹਰਮਨਪ੍ਰੀਤ ਸਿੰਘ ਸਿੱਧੂ.ਹਲਕਾ ਜੀਰਾ ਤੋਂ ਬਲਜਿੰਦਰ ਸਿੰਘ ਅਤੇ ਹਲਕਾ ਗੁਰੂਹਰਸਹਾਏ ਤੋਂ ਇਕਬਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ l
ਮਾਲਵਾ ਵੇਸਟ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਜੋ ਰਾਜ ਵਾਸੀਆਂ ਨਾਲ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕੀਤਾ ਸੀ ,ਉਸਨੂੰ ਪੂਰਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸ਼ੁਰੂ ਕੀਤਾ ਹੋਇਆ ਹੈ ,ਜਿਸ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿਤੇ ਹੋਏ ਹਨ ਤੇ ਕਿਹਾ ਗਿਆ ਹੈ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ ਲਈ ਉਨ੍ਹਾਂ ਕਿਹਾ ਕਿ ਇਸੇ ਤਰਾਂ ਪਾਰਟੀ ਦੇ ਹਰ ਆਗੂ,ਵਲੰਟੀਅਰ ਤੇ ਮੈਂਬਰ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਕਿ ਆਪਣੇ ਆਲੇ ਦੁਆਲੇ ਨਸ਼ੇ ਵੇਚਣ ਵਾਲਿਆ ਵਿਰੁੱਧ ਕਾਰਵਾਈ ਕਰਵਾਏ ਤੇ ਨਸ਼ਾ ਪੀੜਤ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਾ ਮੁਕਤ ਬਣਨ ਲਈ ਪ੍ਰੇਰਿਤ ਕੀਤਾ ਜਾਵੇ l
ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾ) ਨੇ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੂਬੇ ਅੰਦਰ ਵਗਦੇ ਨਸ਼ੇ ਦੇ ਛੇਵੇਂ ਦਰਿਆ ਨੂੰ ਖਤਮ ਕਰਨਾ ਬਹੁਤ ਜ਼ਰੂਰੀ ਹੈ ,ਕਿਓਂਕਿ ਇਸ ਨਾਲ ਕਈ ਕੀਮਤੀ ਜਾਨਾਂ ਜਾ ਚਕੀਆਂ ਹਨ ਤੇ ਕਈ ਘਰ ਬਰਬਾਦ ਹੋ ਚੁਕੇ ਹਨ l ਇਸ ਲਈ ਸਾਨੂੰ ਇਸ ਮੁਹਿਮ ਦਾ ਹਿਸਾ ਬਣਕੇ ਇਸਨੂੰ ਸਫਲ ਬਣਾਉਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ ਲਈ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਨਸ਼ਾ ਪੀੜਤ ਲੋਕਾਂ ਨੂੰ ਮੁਫ਼ਤ ਇਲਾਜ ਵੀ ਮੁਹਈਆ ਕਰਵਾਇਆ ਜਾਵੇਗਾ l
ਇਸ ਮੌਕੇ ਪਾਰਟੀ ਦੇ ਆਗੂ ਤੇ ਮੈਂਬਰ ਹਾਜ਼ਰ ਸਨ।