ਪੰਜਾਬ ਸਰਕਾਰ ਦਾ ਨਿਕਲਿਆ ਦਿਵਾਲਾ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੋ ਭੱਜੀ ਸਰਕਾਰ
ਪੰਜਾਬ ਸਰਕਾਰ ਦੇ ਜੁਬਾਨੀ ਹੁਕਮਾਂ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ
ਕਰੋੜਾਂ ਦਾ ਕਰਜ਼ਾ ਲੈ ਕੇ ਵੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿੱਚ ਅਸਮਰੱਥ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 5 ਮਈ 2025:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਅੱਜ 5 ਮਈ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਖੀਸੇ ਖਾਲੀ ਹਨ । ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨਿਆਂ ਵਿੱਚ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਦਸ ਬਾਰਾਂ ਤਾਰੀਕਾਂ ਤੱਕ ਅੱਪੜ ਦੀਆਂ ਕੀਤੀਆਂ ਗਈਆਂ ਸਨ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਕਿਸੇ ਵੀ ਚੀਜ਼ ਲਈ ਕਿਸੇ ਵੀ ਬੰਦੇ ਨੂੰ ਧਰਨਾ ਦੇਣ ਦੀ ਲੋੜ ਨਹੀਂ ਪਏਗੀ। ਪਰ ਤਨਖਾਹਾਂ ਨਾ ਮਿਲਣ ਕਰਕੇ ਮੁਲਾਜ਼ਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦੇ ਰੋਂਅ ਵਿੱਚ ਹਨ।ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ਚਲਾਉਣ ਲਈ ਕਰੋੜਾਂ ਰੁਪਏ ਦੇ ਕਰਜੇ ਲਏ ਜਾ ਰਹੇ ਹਨ ਪਰ ਮੁਲਾਜ਼ਮਾਂ ਨੂੰ ਤਨਖਾਹ ਦੇਣ ਲੱਗੇ ਖਜ਼ਾਨੇ ਖਾਲੀ ਹਨ। ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਰਕੇ ਲੋਕ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਨੇ ਸ਼ੀਸ਼ਾ ਦਿਖਾ ਦਿੱਤਾ ਹੈ ਜੇਕਰ ਇਸੇ ਤਰ੍ਹਾਂ ਸਰਕਾਰ ਦਾ ਮੁਲਾਜ਼ਮਾ ਪ੍ਰਤੀ ਵਤੀਰਾ ਰਿਹਾ ਤਾਂ ਆਉਂਦੇ ਦਿਨਾਂ ਵਿੱਚ ਵੱਡੇ ਪੱਧਰ ਤੇ ਸਰਕਾਰ ਖਿਲਾਫ ਸੰਘਰਸ਼ ਵਿੱਢੇ ਜਾਣਗੇ। ਕਮਲ ਨੈਣ , ਦੀਦਾਰ ਸਿੰਘ, ਹਰਪ੍ਰੀਤ ਸਿੰਘ ਉੱਪਲ, ਹਿੰਮਤ ਸਿੰਘ ਖੋਖ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ,ਨਿਰਭੈ ਸਿੰਘ,ਭੀਮ ਸਿੰਘ ਸਮਾਨਾ, ਗੁਰਪ੍ਰੀਤ ਸਿੰਘ ਸਿੱਧੂ ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਭੋਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ , ਜੁੱਗਪ੍ਰਗਟ ਸਿੰਘ, ਦਲਬੀਰ ਕਲਿਆਣ, ਗੁਰਵਿੰਦਰ ਸਿੰਘ, ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ।