'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕਰਵਾਏ ਜਾਣਗੇ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ- ਜ਼੍ਹਿਲਾ ਖੇਡ ਅਫਸਰ
ਰੋਹਿਤ ਗੁਪਤਾ
ਗੁਰਦਾਸਪੁਰ, 5 ਮਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦਾ ਸਾਥ ਲੈ ਕੇ ਨਸ਼ਿਆਂ ਖ਼ਿਲਾਫ਼ ਇੱਕ ਲੋਕ ਲਹਿਰ ਖੜੀ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਈ 2025 ਤੋ 21 ਮਈ 2025 ਤੱਕ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਣਗੇ ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼੍ਹਿਲਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ 7 ਮਈ ਨੂੰ ਸ਼੍ਰੀ ਗੂਰੁ ਗੋਬਿੰਦ ਸਿੰਘ ਪਬਲਿਕ ਸਕੂਲ, ਗੁਰਦਾਸਪੁਰ ਵਿਖੇ ਜਿਮਨਾਸਟਿਕ, 13 ਮਈ ਨੂੰ ਸੇਂਟਵਾਰੀਅਰਜ ਸਕੂਲ, ਕਾਦੀਆ ਵਿਖੇ ਬਾਕਸਿੰਗ ਤੇ ਵਾਲੀਵਾਲ ਅਤੇ 21 ਮਈ ਨੂੰ ਬਾਬਾ ਸ਼੍ਰੀ ਚੰਦ ਕਾਲਜ਼ ਗਾਹਲੜੀ ਵਿਖੇ ਖੋ-ਖੋ ਅਤੇ ਵਾਲੀਵਾਲ ਦੇ ਟੂਰਮਾਮੈਂਟ ਕਰਵਾਏ ਜਾ ਰਹੇ ਹਨ। ਉਨ੍ਹਾ ਨੇ ਅੱਗੇ ਦਸਿੱਆ ਕਿ ਜੋ ਖਿਡਾਰੀ ਇਸ ਟੂਰਨਾਮੈਂਟ ਵਿੱਚ ਭਾਗ ਲੈਣਗੇ ਉਨ੍ਹਾ ਨੂੰ ਸੰਬਧਤ ਸਕੂਲ ਦੀ ਮੈਨੇਜਮੈਂਟ ਵੱਲੋ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।
.