ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਭਲਕੇ 10 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ
-- ਸਰਹੱਦ 'ਤੇ ਵੱਧਦੇ ਤਣਾਅ ਤੇ ਸੁਰੱਖਿਆ ਚਿੰਤਾ ਦੇ ਮੱਦੇਨਜ਼ਰ ਲਿਆ ਫੈਸਲਾ
ਲੁਧਿਆਣਾ, 09 ਮਈ 2025 - ਮੈਂਬਰ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 10 ਮਈ, 2025 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਉਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ, ਭਾਰਤ-ਪਾਕਿਸਤਾਨ ਸਰਹੱਦ 'ਤੇ ਵਧਦੇ ਤਣਾਅ ਅਤੇ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ 10 ਮਈ, 2025 ਨੂੰ ਨਿਰਧਾਰਤ ਦੂਜੀ ਰਾਸ਼ਟਰੀ ਲੋਕ ਅਦਾਲਤ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।