ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੈਮੀਨਾਰ ਲਗਾਇਆ
ਰੋਹਿਤ ਗੁਪਤਾ
ਬਟਾਲਾ, 2 ਜੂਨ 2025 : ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਸੀ ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿੱਚ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਸੀ-ਪਾਈਟ ਕੈਂਪ ਦੇ ਵਿਦਿਆਰਥੀਆ ਨੂੰ ਨਸ਼ੇ ਦੇ ਬੂਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਪੁਲਿਸ ਹੈਲਪ ਲਾਈਨ ਨੰਬਰ 112 ਅਤੇ 1930 ਨੰਬਰਾਂ ਬਾਰੇ ਆਨਲਾਈਨ ਫਰਾਡ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੌਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਸਮਾਗਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸੀ-ਪਾਈਟ ਕੈਪ ਦੇ ਵਿਦਿਆਰਥੀਆ ਨੂੰ ਨਸ਼ੇ ਦੇ ਬੂਰੇ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ। ਉਨਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਥਲੈਟਿਕਸ ਮੀਟ ਕਰਵਾਈ ਗਈ ਸੀ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਸੀ।