ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜੁਲਾਈ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦੂਜੀ ਮੰਜ਼ਿਲ, ਸਿੰਘ ਐਂਪਾਇਰ ਬਿਲਡਿੰਗ, ਚੰਡੀਗੜ੍ਹ-ਡੇਰਾਬੱਸੀ ਰੋਡ, ਡੇਰਾਬੱਸੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਪਿ੍ਰੰਸ ਬਾਂਸਲ ਪੁੱਤਰ ਸ੍ਰੀ ਤਰਸੇਮ ਬਾਂਸਲ, ਵਾਸੀ ਮਕਾਨ ਨੰਬਰ 145, ਗਿੱਲ ਕਲੌਨੀ, ਡੇਰਾਬੱਸੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:377/ਆਈ.ਸੀ, ਮਿਤੀ 31.01.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 30-1-2025 ਨੂੰ ਖਤਮ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਦੀ ਚੈਕਿੰਗ ਰਿਪੋਰਟ ਅਨੁਸਾਰ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਨਾਂ ਦਾ ਕੋਈ ਦਫ਼ਤਰ ਨਹੀਂ ਹੈ ਅਤੇ ਉਸ ਥਾਂ ’ਤੇ ਤਾਲਾ ਲੱਗਿਆ ਹੋਇਆ ਹੈ। ਉਕਤ ਸਥਿਤੀ ਦੇ ਅਧਾਰ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜ਼ਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਤਹਿਸੀਲਦਾਰ, ਡੇਰਾਬੱਸੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਪਾਈ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 377/ਆਈ.ਸੀ. ਮਿਤੀ 31.01.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।