ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕਮੀ ਨਹੀ- ਚੇਅਰਮੈਨ ਸੁਖਜਿੰਦਰ ਕਾਉਣੀ
ਸ੍ਰੀ ਮੁਕਤਸਰ ਸਾਹਿਬ, 03 ਜੁਲਾਈ:
ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਪਿੰਡ ਬਾਮ ਵਿਖੇ ਪੀਣ ਵਾਲੇ ਸਾਫ਼ ਪਾਣੀ ਲਈ ਪਾਣੀ ਵਾਲੀ ਟੈਂਕੀ ਪਿੰਡ ਵਾਲਿਆਂ ਨੂੰ ਸਪੁਰਦ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੂੰ ਟੈਂਕੀ ਭੇਂਟ ਕਰਨ ਮੌਕੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਪਿੰਡਾਂ ਚ ਵਿਕਾਸ ਕਾਰਜ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰ ਰਹੀ ਹੈ । ਪੰਜਾਬ ਦੀ ਜਵਾਨੀ ਨੂੰ ਸਹੀ ਸੇਧ ਦੇਣ ਲਈ ਪਿੰਡ ਪਿੰਡ ਯੂਥ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ । ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਧ ਤੋਂ ਵੱਧ ਨੌਜਵਾਨ ਯੂਥ ਕਲੱਬਾਂ ਦਾ ਹਿੱਸਾ ਬਣਨ ।
ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਪੰਜਾਬ ਕੋਆਪ੍ਰੇਟਿਵ ਬੈਂਕ,ਜਗਮੀਤ ਸਿੰਘ ਸਰਪੰਚ,ਅੰਗਰੇਜ਼ ਸਿੰਘ, ਸੰਦੀਪ ਸਿੰਘ,ਧਰਮਜੀਤ ਸਿੰਘ ਸਾਬਕਾ ਮੈਂਬਰ, ਗੁਰਜੀਤ ਸਿੰਘ ਮੈਂਬਰ, ਗੁਰਵਿੰਦਰ ਸਿੰਘ ਮੈਂਬਰ,ਗੁਰਲਾਲ ਸਿੰਘ ਸਾਬਕਾ ਮੈਂਬਰ, ਗਿੰਦਾ ਮਾਨ ਤੇ ਪਿੰਡ ਵਾਸੀ ਹਾਜ਼ਰ ਸਨ ।