ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ
ਹਰਜਿੰਦਰ ਸਿੰਘ ਭੱਟੀ
* ਵਿਦਿਆਰਥੀਆਂ ਦੀ 100% ਪਲੇਸਮੈਂਟ ਮੁੱਖ ਟੀਚਾ - ਪ੍ਰਿੰਸੀਪਲ ਰਕਸ਼ਾ ਕਿਰਨ
ਖਰੜ, 17 ਜੁਲਾਈ 2025 - ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਵਰਕਸ਼ਾਪ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨਾਲ ਦੁਵੱਲੀ ਵਾਰਤਾਲਾਪ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਨੁਮਾਇੰਦਿਆਂ ਦਿਵਿਆ ਨੇਗੀ ਅਤੇ ਮੈਡਮ ਨੂਰ ਬਾਲੀ ਨੇ ਵੀ ਸ਼ਿਰਕਤ ਕੀਤੀ।
ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਆਖਿਰੀ ਵਰ੍ਹੇ ਦੇ ਵਿਦਿਆਰਥੀਆਂ ਦੀ 75% ਰੋਜ਼ਗਾਰ ਲਈ ਨਾਮੀ ਕੰਪਨੀਆਂ ਵਿੱਚ ਸਲੈਕਸ਼ਨ ਹੋ ਚੁੱਕੀ ਹੈ ਅਤੇ ਉਹਨਾਂ ਦਾ ਟੀਚਾ ਹੈ ਕਿ 100% ਵਿਦਿਆਰਥੀਆਂ ਨੂੰ ਨੌਕਰੀ ਦਿਵਾਈ ਜਾਵੇ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਵਿੱਚ ਮਿਲਣ ਵਾਲੀਆਂ ਚੁਣੌਤੀਆਂ ਅਤੇ ਸੇਫਟੀ ਰੂਲਜ ਬਾਰੇ ਜਾਣੂ ਕਰਵਾਇਆ।
ਕਾਲਜ ਦੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਦਿਆਰਥੀਆਂ ਦੀ ਪਰਸਨੈਲਟੀ ਡਿਵੈਲਪਮੈਂਟ ਅਤੇ ਨੌਕਰੀ ਪ੍ਰਾਪਤ ਕਰਨ ਲਈ ਜੀਵਣ ਬਿਊਰਾ ਲਿਖਣ ਦੀ ਵਿੱਧੀ ਉਪਰ ਵਿਚਾਰ ਵਟਾਂਦਰਾ ਕੀਤਾ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਦਿਵਿਆ ਨੇਗੀ ਨੇ ਸ਼ੋਸ਼ਲ ਮੀਡੀਆ ਦੀ ਮਹੱਤਤਾ ਅਤੇ ਉਸ ਦਾ ਨੌਕਰੀ ਪ੍ਰਾਪਤ ਕਰਨ ਲਈ ਮਹੱਤਤਾ ਉਪਰ ਚਰਚਾ ਕੀਤੀ। ਨੂਰ ਬਾਲੀ ਵੱਲੋਂ ਕਮਿਊਨੀਕੇਸ਼ਨ ਸਕਿੱਲ ਦੀ ਮਹੱਤਤਾ ਅਤੇ ਇੰਗਲਿਸ਼ ਵਿਸ਼ੇ ਦੀ ਜਰੂਰਤ ਅਤੇ ਇਸ ਨੂੰ ਅਸਾਨੀ ਨਾਲ ਸਿੱਖਣ ਲਈ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਪਰਮਿੰਦਰ ਸਿੰਘ ਸੈਣੀ ਨੇ ਸੰਸਥਾ ਦੇ ਪਹਿਲਾਂ ਤੋ ਨੌਕਰੀ ਕਰ ਰਹੇ ਵਿਦਿਆਰਥੀਆਂ ਦੇ ਤਜਰਬੇ ਸਾਂਝੇ ਕਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਉਤਸ਼ਾਹਿਤ ਕੀਤਾ।