ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 28 ਜੁਲਾਈ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਗਈ ਹੈ।ਅੱਜ ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਨਗਰ ਨਿਗਮ ਬਟਾਲਾ ਦੀ ਯੁੱਧ ਨਸ਼ਿਆ ਵਿਰੁੱਧ ਟੀਮ ਵੱਲੋ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਨਸ਼ਿਆ ਨਾਲ ਹੋਣ ਵਾਲੇ ਨੁਕਸਾਨ, ਬਿਮਾਰੀਆਂ ਆਦਿ ਸਬੰਧੀ ਵਿਸਤਾਰਪੂਰਵਕ ਸਮਝਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋ ਜਾਰੀ ਵੱਟਸ ਐਪ ਨੰਬਰ 9779-100-200 ਬਾਰੇ ਜਾਗਰੂਕ ਕੀਤਾ ਗਿਆ ਕਿ ਨਸ਼ਿਆਂ ਦੇ ਸਬੰਧ ਵਿੱਚ ਇਸ ਨੰਬਰ ਤੇ ਸ਼ਿਕਾਇਤ ਭੇਜੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।
ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੋਰ ਸੋਹਲ ਅਤੇ ਸਮੂਹ ਸਟਾਫ ਵੱਲੋ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਉਨਾਂ ਵੱਲੋ ਵਿਦਿਆਰਥੀਆ ਅਤੇ ਆਮ ਪਬਲਿਕ ਨੂੰ ਵੱਧ ਚੜ ਕੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਅਗਲਾ ਕੈਂਪ 31 ਜੁਲਾਈ 2025 ਨੂੰ ਬੇਰਿੰਗ ਪਬਲਿਕ ਸਕੂਲ ਬਟਾਲਾ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਤੇ ਆਪਣਾ ਸਾਥ ਦੇਣ।
ਇਸ ਮੌਕੇ ਸਕੂਲ ਸਟਾਫ ਦੇ ਅਧਿਕਾਰੀ, ਕਰਮਚਾਰੀ ਅਤੇ ਨਗਰ ਨਿਗਮ ਦੇ ਸੁਪਰਡੈਂਟ ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਬੀਰ ਡੋਗਰਾ,ਰਾਜਬੀਰ ਕੋਰ
ਧਰਮਜੀਤ ਸਿੰਘ ਅਤੇ ਰਜੇਸ਼ ਮਸੀਹ ਮੌਜੂਦ ਸਨ।