ਨਿੱਜੀ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 28 ਜੁਲਾਈ - ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਦੂਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਜਾਗਰੂਕਤਾ ਪ੍ਰੋਗਰਾਮ ਪੋਕਸੋ ਪੀੜਤਾਂ, ਡੀ-ਫੈਕਟੋ ਪੀੜਤਾਂ ਦੀ ਜਾਗਰੂਕਤਾ ਸਬੰਧੀ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਦੂਨ ਇੰਟਰਨੈਸ਼ਨਲ ਸਕੂਲ ਦੇ ਨੌਵੀਂ ਤੋਂ ਗਿਆਰ੍ਹਵੀਂ ਕਲਾਸ ਦੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ੍ਰੀ ਗੁਰਲਾਲ ਸਿੰਘ ਪੰਨੂ, ਪੈਨਲ ਐਡਵੋਕੇਟ ਦੁਆਰਾ ਹਿੱਸਾ ਲਿਆ ਗਿਆ।
ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਪੈਨਲ ਐਡਵੋਕੇਟ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਪੋਕਸੋ ਪੀੜਤ- ਡੀ-ਫੈਕਟੋ ਪੀੜਤ ਅਤੇ ਪਾਕਸੋ ਐਕਟ, 2012 ਸਬੰਧੀ ਵਿਸਥਾਰ ਵਿੱਚ ਦੱਸਿਆ ਗਿਆ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੀ ਕੋਈ ਵੀ ਕੁੜੀ/ਮੁੰਡਾ ਕਾਨੂੰਨੀ ਤੌਰ 'ਤੇ ਬੱਚਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਸਮਝਾਇਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦਾ ਕੁੜੀ/ਮੁੰਡੇ ਨਾਲ ਕਿਸੇ ਵੀ ਜਿਨਸੀ ਗਤੀਵਿਧੀ ਨੂੰ ਕਾਨੂੰਨੀ ਤੌਰ ਤੇ ਅਪਰਾਧ ਮੰਨਿਆ ਜਾਂਦਾ ਹੈ, ਭਾਵੇਂ ਉਸਦੀ ਆਪਣੀ ਸਹਿਮਤੀ ਹੋਵੇ।
ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਜੇਕਰ ਲੜਕੀ ਨਾਬਾਲਗ ਹੈ, ਤਾਂ ਪੋਕਸੋ ਐਕਟ ਅਧੀਨ ਇਰਾਦਾ ਜਾਂ ਸਹਿਮਤੀ ਬਚਾਅ ਨਹੀਂ ਹੈ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਲਗਭਗ 300 ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ।