ਧੀਆਂ ਦਾ ਸਤਿਕਾਰ ਹੀ ਵਿਰਸੇ ਦੀ ਅਸਲੀ ਪਛਾਣ- MLA ਇੰਦਰਜੀਤ ਮਾਨ
*ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ*
*ਵਿਧਾਇਕ ਇੰਦਰਜੀਤ ਕੌਰ ਮਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ*
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ 12 ਅਗਸਤ 2025 ਸੀਟੀ ਗਰੁੱਪ ਆਫ ਇੰਸਟੀਚਿਊਟ ਸ਼ਾਹਪੁਰ ਜਲੰਧਰ ਦੀਆਂ ਵਿਦਿਆਰਥੀਆਂ ਵੱਲੋਂ ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਤੀਆਂ ਦਾ ਤਿਉਹਾਰ ਮੇਲੇ ਦੇ ਰੂਪ ਵਿਚ ਬਹੁਤ ਧੂਮਧਾਮ ਨਾਲ ਮਨਾਇਆ। ਇਸ ਮੇਲੇ ’ਚ ਕਾਲਜ ਪ੍ਰਬੰਧਕਾ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਪ੍ਰਬੰਧ ਕੀਤਾ ਗਿਆ ਸੀ। ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਵਿਦਿਆਰਥੀਆਂ, ਕਾਲਜ ਸਟਾਫ ਅਤੇ ਉਹਨਾਂ ਦੇ ਮਾਪਿਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਇਸ ਦੀ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਤੀਆਂ ਦਾ ਤਿਉਹਾਰ, ਸਾਡੀਆਂ ਧੀਆਂ ਦਾ ਤਿਉਹਾਰ ਹੈ ਅਤੇ ਧੀਆਂ ਦਾ ਮਾਣ ਸਤਿਕਾਰ ਕਰਨਾ ਪੰਜਾਬੀ ਵਿਰਸੇ ਦੀ ਅਸਲੀ ਪਛਾਣ ਹੁੰਦੀ ਹੈ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਬੜਾ ਅਮੀਰ ਹੈ ਤੇ ਸਾਨੂੰ ਸਦਾ ਇਸ ਨਾਲ ਜੁੜੇ ਰਹਿਣਾ ਚਾਹੀਦਾ ਹੈ। ਤੀਆਂ ਦੇ ਤਿਉਹਾਰ ਦੀ ਇਸਤਰੀਆਂ ਬੜੇ ਚਾਵਾਂ ਨਾਲ ਉਡੀਕ ਕਰਦੀਆਂ ਹਨ, ਇਸ ਲਈ ਉਨ੍ਹਾਂ ਵਿਦਿਆਰਥਣਾ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਰ ਨਾਲ ਸੰਬੰਧਿਤ ਅਜਿਹੇ ਤਿਉਹਾਰ ਸਦਾ ਚੜ੍ਹਦੀ ਕਲਾ ਵਿੱਚ ਰਹਿ ਕੇ ਮਨਾਉਣ ਦਾ ਸੁਨੇਹਾ ਵੀ ਦਿੱਤਾ।
ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਅਤੇ ਐਨ ਆਰ ਆਈ ਸਭਾ ਦੀ ਪ੍ਰਧਾਨ ਬੀਬੀ ਪਰਮਿੰਦਰ ਕੌਰ ਬੰਗਾ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਦੀਆਂ ਪੌਸ਼ਾਕਾਂ ਵਿਚ ਤੀਆਂ ਦੇ ਮੇਲੇ ਵਿਚ ਪੁੱਜੀਆਂ। ਇਨ੍ਹਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ, ਕਿੱਕਲੀ, ਬੋਲੀਆਂ ਆਦਿ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਸਰੋਤਿਆਂ ਵੱਲੋਂ ਵੀ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਸਨਮਾਨ ਕਰਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸੇ ਖੁਸ਼ੀ ਦੇ ਮੌਕੇ ਸੀਟੀ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਕੋ ਚੇਅਰਮੈਨ ਪਰਮਿੰਦਰ ਕੌਰ ਚੰਨੀ, ਤਨਿਕਾ ਚੰਨੀ ਵੱਲੋਂ ਮੁੱਖ ਮਹਿਮਾਨ, ਸਾਰੇ ਸਟਾਫ ਅਤੇ ਵਿਦਿਆਰਥਣਾਂ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।