ਮੈਡਮ ਪਰਮਜੀਤ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ
ਰੋਹਿਤ ਗੁਪਤਾ
ਗੁਰਦਾਸਪੁਰ 28 ਅਗਸਤ
ਮੈਡਮ ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲ ਲਿਆ। ਇਸ ਮੌਕੇ ਡੀ ਈ ਓ ਸੈਕੰ: ਪਰਮਜੀਤ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾ ਵੱਲੋਂ ਮੈਡਮ ਪਰਮਜੀਤ ਨੂੰ ਡੀ.ਈ.ਓ. ਸੈਕੰ: ਦਾ ਵਾਧੂ ਚਾਰਜ ਸੰਭਾਲਣ ਤੇ ਵਧਾਈ ਦਿੱਤੀ। ਇਸ ਦੌਰਾਨ ਸੁਪਰਡੰਟ ਪ੍ਰਬੋਧ ਕੁਮਾਰ , ਸਟੈਨੋ ਅਮਨ ਗੁਪਤਾ , ਗੁਰਦਿੱਤ ਸਿੰਘ, ਪਰਦੀਪ ਅਰੋੜਾ,ਜਸਬੀਰ ਕੁਮਾਰ, ਰਾਜੇਸ਼ ਕੁਮਾਰ, ਸੁਮਿਤ ਕੁਮਾਰ, ਸੁਰਿੰਦਰ ਕੁਮਾਰ, ਕਮਲ ਸ਼ਮਸ਼ੇਰ ਸਿੰਘ, ਮਨਜਿੰਦਰ ਸਿੰਘ, ਪਰਦੀਪ ਅਰੋੜਾ , ਮਨਪ੍ਰੀਤ ਕੁਮਾਰ , ਸੁਨੀਤ ਕੁਮਾਰਆਦਿ ਹਾਜ਼ਰ ਸਨ ।*