ਹੜ੍ਹ ਪੀੜਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਆਏ ਅੱਗੇ
ਹਰ ਮਦਦ ਕਰਨ ਦਾ ਕੀਤਾ ਐਲਾਨ।
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 29 ਅਗਸਤ 2025 : ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਪੀੜਤਾਂ ਦੀ ਮਦਦ ਲਈ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਂਸਲ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਵੱਲੋਂ ਹਰ ਮਦਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਪਿਛਲੇ ਦਿਨੀਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹੜ੍ਹ ਆਏ ਹਨ ਜਿਸ ਕਰਕੇ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਨ੍ਹਾਂ ਦੀ ਮਦਦ ਲਈ ਦੁਨੀਆਂ ਵਿੱਚ ਵਸਦੇ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਇੰਟਰਨੈਸ਼ਨਲ ਹਿਊਮਨ ਰਾਇਟਸ ਵੱਲੋਂ ਦੋ ਚਾਰ ਦਿਨਾਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ, ਪਾਣੀ ਦੀਆਂ ਬੋਤਲਾਂ, ਦਵਾਈਆਂ ਭੇਜੀਆਂ ਜਾਣਗੀਆਂ।