ਲੋਕਾਂ ਨੂੰ ਰਾਸ਼ਨ ਵੰਡਦੇ ਹੋਏ MLA ਲਖਬੀਰ ਸਿੰਘ ਰਾਏ ਅਤੇ ਉਹਨਾ ਦੀ ਟੀਮ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 31 ਅਗਸਤ 2025 : ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਆਪਣੀ ਟੀਮ ਸਮੇਤ ਡੇਰਾ ਬਾਬਾ ਨਾਨਕ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਵੱਡੀ ਮਾਨਵਤਾ ਵਾਲੀ ਪੇਸ਼ਕਦਮੀ ਕੀਤੀ , ਉਨ੍ਹਾਂ ਨੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ, ਜਿਸ ਵਿੱਚ ਖਾਦ ਪਦਾਰਥ, ਪਾਣੀ ਦੀ ਬੋਤਲਾਂ, ਦਵਾਈਆਂ ਅਤੇ ਹੋਰ ਲੋੜੀਂਦੀ ਵਸਤੂਆਂ ਸ਼ਾਮਿਲ ਸਨ , ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਉਹ ਇਹ ਸੇਵਾ ਕਿਸੇ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਇਕ ਪੰਜਾਬੀ ਹੋਣ ਦੇ ਨਾਤੇ ਆਪਣੀ ਜਿੰਮੇਵਾਰੀ ਵਜੋਂ ਨਿਭਾ ਰਹੇ ਹਨ , ਉਨ੍ਹਾਂ ਨੇ ਸਰਕਾਰਾ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹੜ੍ਹ ਪੀੜਤ ਲੋਕਾਂ ਦੀ ਤੁਰੰਤ ਮਦਦ ਕਰਕੇ ਉਨ੍ਹਾਂ ਦੀ ਦੁਖ-ਤਕਲੀਫ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇ