ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 2 ਸਤੰਬਰ 2025 : ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰਖਦੇ ਹੋਏ ਡੇਂਗੂ, ਮਲੇਰੀਆ, ਹੈਪਾਟਾਈਟਸ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹੇ ਦੇ ਹੈਲਥ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਗਈ । ਇਸ ਸਬੰਧੀ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਅਗਾਹੂ ਪ੍ਰਬੰਧਾ ਦੀ ਸਮੀਖਿਆਂ ਕਰਨਾ ਹੈ ਤਾ ਜ਼ੋ ਆਉਣ ਵਾਲੇ ਦਿਨਾ ਵਿੱਚ ਇਨ੍ਹਾ ਬਿਮਾਰੀਆਂ ਤੋ ਲੋਕਾਂ ਨੂੰ ਬਚਾਇਆ ਜਾ ਸਕੇ । ਇਸ ਸਬੰਧੀ ਸਕੂਲ , ਕਾਲਜ ਅਤੇ ਹੋਰ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ ਅਤੇ ਸਹਿਰ, ਪਿੰਡ ਪੱਧਰ ਤੇ ਜਾਗਰੂਕ ਕੈਪ ਲਗਾਏ ਜਾਣ ਤਾ ਜ਼ੋ ਲੋਕ ਇਨ੍ਹਾ ਬਿਮਾਰੀਆਂ ਤੋ ਆਪਣੇ ਆਪ ਨੂੰ ਬਚਾ ਸਕਣ । ਇਸ ਸਬੰਧੀ ਸਮਾਜ ਸੇਵੀ ਸੰਸਥਾਵਾ ਦਾ ਵੀ ਸਹਿਯੋਗ ਲਿਆ ਜਾਵੇ । ਇਸ ਦੌਰਾਨ ਸਪਰੇ ਕਰਨ ਦੇ ਢੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ ਤੋਂ ਇਲਾਵਾ ਦਸਤ, ਹੈਜਾ, ਟਾਈਫਾਇਡ , ਪੀਲੀਆ ਅਤੇ ਉਲਟੀਆਂ ਆਦਿ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ।
ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ ਨੇ ਦੱਸਿਆ ਕਿ ਡੇਂਗੂ ਮਲੇਰੀਆਂ ਅਤੇ ਚਿਕਨਗੁਨੀਆਂ ਤੋਂ ਬਚਣ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕਰਨਾ ਚਾਹੀਦਾ ਹੈ। ਹਫ਼ਤੇ ਤੋਂ ਵੱਧ ਪਾਣੀ ਖੜਣ ਵਾਲੇ ਸੋਮਿਆਂ ਨੂੰ ਹਫ਼ਤੇ ਦੇ ਇੱਕ ਦਿਨ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਵਰਤੋਂ ਵਿੱਚ ਲਿਆਉਣੇ ਚਾਹੀਦੇ ਹਨ। ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜ਼ੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ ਅਤੇ ਘਰ ਵਿੱਚ ਆਸਾਨੀ ਨਾਲ ਬਨਾਇਆ ਜਾ ਸਕਦਾ ਹੈ। ਸਾਨੂੰ ਸ਼ੋਚ ਬਾਹਰ ਖੁੱਲੇ ਵਿੱਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ । ਉਨ੍ਹਾਂ ਹੈਲਥ ਇੰਸਪੈਕਰਾਂ ਨੂੰ ਦੱਸਿਆ ਕਿ ਸੀਵਰੇਜ ਲੀਕ ਵਾਲੇ ਇਲਾਕਿਆਂ ਵਿੱਚ ਪਾਣੀ ਦੈ ਸੈਂਪਲ ਜਰੂਰ ਭਰਨੇ ਹਨ । ਆਪਣੀ ਨਿੱਜੀ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ।
ਉਹਨਾਂ ਦੱਸਿਆ ਕਿ ਕੱਟੇ ਹੋਏ ਫ਼ਲ ਜਾਂ ਸਬਜ਼ੀਆਂ ਨਹੀਂ ਖਰੀਦਣੀਆਂ ਚਾਹੀਦੀਆਂ। ਬਜਾਰਾਂ ਵਿੱਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਨਹੀਂ ਖਾਣਾ ਚਾਹੀਦਾ। ਬਜ਼ਾਰਾਂ ਵਿੱਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਓਪਰੋਕਤ ਕੋਈ ਵੀ ਬਿਮਾਰੀ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਿਹਤ ਕੇਂਦਰ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਨ੍ਹਾਂ ਬਿਮਾਰੀਆਂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਹੱਥ ਧੌਣ ਦੀ ਪ੍ਰੀਕ੍ਰਿਆ ਅਤੇ ਘਰ ਵਿੱਚ ਓਆਰ ਐਸ ਬਨਾਉਣ ਦੀ ਵਿਧੀ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਬੀ.ਈ.ਈ ਹਰਜਿੰਦਰ ਕੌਰ ਮੌਜੂਦ ਸਨ ।