ਮੇਅਰ ਵੱਲੋਂ ਟੀ.ਪੀ.ਸੀ. ਕਲੋਨੀ ਵਿਖੇ 31 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 16 ਸਤੰਬਰ 2025: ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਵਾਰਡ ਨੰਬਰ 48 ਵਿੱਚ ਸਥਿਤ ਟੀ.ਪੀ.ਸੀ. ਕਲੋਨੀ ਵਿੱਚ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਮਹਿਲਾਵਾਂ ਦੇ ਸ਼ੁਭ ਹੱਥਾਂ ਨਾਲ ਕਰਵਾਇਆ। ਇਸ ਮੌਕੇ ਉਨ੍ਹਾਂ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰ ਕੋਨੇ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਦਾ ਉਚਿੱਤ ਹੱਲ ਨਗਰ ਨਿਗਮ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਕਲੋਨੀ ਵਿੱਚ ਪਿਛਲੇ 35-40 ਸਾਲਾਂ ਤੋਂ ਕੋਈ ਵੱਡਾ ਵਿਕਾਸ ਕਾਰਜ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੇਅਰ ਵੱਲੋਂ ਸ਼ੁਰੂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਵਾਰਡ ਵਾਸੀਆਂ ਨੇ ਕਿਹਾ ਕਿ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਕਾ ਹੁਣ "ਸਵਰਗ" ਬਣ ਰਿਹਾ ਹੈ।
ਇਸ ਮੌਕੇ 'ਤੇ ਮੇਅਰ ਸ਼੍ਰੀ ਮਹਿਤਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਲਾਕੇ ਵਿੱਚ ਬਾਕੀ ਰਹਿੰਦੇ ਕੰਮ ਵੀ ਪੂਰੇ ਕਰ ਲਏ ਜਾਣਗੇ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਕੋਈ ਕਮੀ ਨਾ ਰਹੇ।
ਇਸ ਮੌਕੇ 'ਤੇ ਸ਼੍ਰੀ ਜਸਵਿੰਦਰ ਸਿੰਘ ਬਰਾੜ, ਸ਼੍ਰੀ ਸੁਖਬੀਰ ਸਿੰਘ ਸਿੱਧੂ, ਸ਼੍ਰੀ ਪ੍ਰੇਮ ਰਾਏ, ਜੇ.ਈ. ਸ਼੍ਰੀ ਪਵਨ ਕੁਮਾਰ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਕਲੋਨੀ ਨਿਵਾਸੀਆਂ ਨੇ ਮੇਅਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੰਬੇ ਸਮੇਂ ਬਾਅਦ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜ ਦੇਖਣ ਨੂੰ ਮਿਲ ਰਹੇ ਹਨ।