ਜਿਲ੍ਹਾ ਅਤੇ ਸੈਸ਼ਨ ਜੱਜ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ
13 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਕਤੂਬਰ
ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ (UTRC) ਮੀਟਿੰਗ ਕਰਵਾਈ ਗਈ। ਮੀਟਿੰਗਾਂ ਵਿੱਚ ਮੈਂਬਰਜ ਹਾਜ਼ਰ ਸਨ।
ਇਸ ਮੌਕੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਮਹੀਨਾ ਜੁਲਾਈ ਤੋਂ ਸਤੰਬਰ, 2025 ਤੱਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਨੇ ਦੱਸਿਆ ਕਿ 13 ਦਸੰਬਰ 2025 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਨੈਸ਼ਨਲ ਲੋਕ ਅਦਲਾਤ ਦਾ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।
ਇਸ ਤੋਂ ਇਲਾਵਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ ਅਤੇ ਵੱਖ-ਵੱਖ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।