ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਲੁਧਿਆਣਾ 15 ਅਕਤੂਬਰ 2025 : ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਮਿਸ਼ਨਰੇਟ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ , ਥਾਣਾ ਮੋਤੀ ਨਗਰ ਦੇ ਏਰੀਆ ਵਿੱਚ ਪਿਛਲੇ ਦਿਨੀ ਵਾਪਰੀ ਵਾਰਦਾਤ ਸਬੰਧੀ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ , ਪੁਲਿਸ ਨੇ ਦੱਸਿਆ ਕਿ ਵਾਰਦਾਤ ਦੌਰਾਨ ਵਰਤੀ ਗਈ ਜੀਪ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ, ਜਦਕਿ ਹੋਰ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ, ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਿਰੋਹ ਦਾ ਪਤਾ ਲੱਗ ਸਕੇ