ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ
ਪ੍ਰਮੋਦ ਭਾਰਤੀ 
ਨੰਗਲ 31 ਅਕਤੂਬਰ ,2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾ ਰੁਪਏ ਖਰਚ ਹੋ ਰਹੇ ਹਨ।
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਜਦੋਂ ਵਿਧਾਨ ਸਭਾ ਚੋਣਾ ਤੋ ਪਹਿਲਾ ਜਿਲ੍ਹੇ ਦੇ ਅੰਦਰੂਨੀ ਪਿੰਡਾਂ ਦਾ ਦੌਰਾ ਕੀਤਾ ਤਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਲੰਮੇ ਅਰਸੇ ਤੋਂ ਕੋਈ ਵਿਕਾਸ ਨਹੀ ਹੋਇਆ ਅਤੇ ਇਹ ਇਲਾਕਾ ਬੁਨਿਆਦੀ ਸਹੂਲਤਾਂ ਤੋ ਸੱਖਣਾ ਹੈ। ਕੈਬਨਿਟ ਮੰਤਰੀ ਦੇ ਯਤਨਾ ਸਦਕਾ ਪਿੰਡ ਬਾਸ ਤੋਂ ਸੁਆਮੀਪੁਰ ਖੇੜਾ ਬਾਗ ਤੱਕ ਲਗਭਗ 10 ਤੋਂ 18 ਫੁੱਟ ਚੌੜੀ ਸੜਕ ਦਾ ਕੰਮ ਸੁਰੂ ਹੋ ਗਿਆ ਹੈ। ਇਸ ਪ੍ਰਾਜੈਕਟ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੀ ਹੈ।
ਇਸ ਦੇ ਨਾਲ ਹੀ ਪਾਣੀ ਦੀ ਨਿਕਾਸੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਵੀ ਹੱਲ ਕਰ ਦਿੱਤਾ ਗਿਆ ਹੈ। ਪਹਿਲਾਂ ਪਾਣੀ ਜਮ੍ਹਾ ਹੋਣ ਕਾਰਨ ਡੇਂਗੂ ਫੈਲਣ ਦਾ ਖਤਰਾ ਬਣਿਆ ਰਹਿੰਦਾ ਸੀ। ਪੰਚਾਇਤ ਵੱਲੋਂ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪਿੰਡ ਦੀ ਪੂਰੀ ਪੰਚਾਇਤ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਇਲਾਕੇ ਦੇ ਵਿਕਾਸ ਲਈ ਦਿੱਤੀ ਜਾ ਰਹੀ ਸਹਾਇਤਾ ਸ਼ਲਾਘਾਯੋਗ ਹੈ ਅਤੇ ਲੋਕਾਂ ਵਿੱਚ ਇਸ ਨਾਲ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਰਾਜ ਸਰਪੰਚ, ਹਿਤੇਸ਼ ਕੁਮਾਰ ਪੰਚ (ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ), ਅੰਜੂ ਬਾਲਾ ਪੰਚ, ਸ਼ਿਵ ਕੁਮਾਰ, ਮਾਸਟਰ ਬਾਸੂਦੇਵ, ਸੰਜੂ , ਅਮਨ, ਆਸ਼ੂ, ਗਣੇਸ਼ ਕੁਮਾਰ ਹਾ਼ਜਰ ਸਨ।