ਸ਼ਿਵ ਸੈਨਾ ਹਿੰਦੁਸਤਾਨ ਨੇ ਸਵਰਗੀ  ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ 
 
ਰੋਹਿਤ ਗੁਪਤਾ 
ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅੱਤਰੀ ਦੀ ਪ੍ਰਧਾਨਗੀ ਹੇਠ ਸ਼ਿਵ ਸੈਨਾ ਹਿੰਦੁਸਤਾਨ ਨੇ ਸਵਰਗੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ  ਕੀਤੀ।ਜਿਸ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਚੇਅਰਮੈਨ ਰੋਹਿਤ ਅਬਰੋਲ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ।ਇਸ ਮੌਕੇ ਆਗੂਆਂ ਨੇ ਕਿਹਾ ਕਿ ਇੰਦਰਾ ਗਾਂਧੀ ਨੂੰ ਆਇਰਨ ਲੇਡੀ ਵੀ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਅੱਤਵਾਦ ਦੌਰਾਨ ਲਏ ਗਏ ਫੈਸਲਿਆਂ ਕਾਰਨ ਅੱਤਵਾਦ ਦੇ ਖਾਤਮੇ ਵਿੱਚ ਵੱਡਾ ਯੋਗਦਾਨ ਪਾਇਆ ਸੀ ਅਤੇ ਉਨ੍ਹਾਂ ਦੀ ਬਦੌਲਤ ਹੀ ਪੰਜਾਬ ਨੂੰ ਅੱਤਵਾਦ ਮੁਕਤ ਬਣਾਇਆ ਗਿਆ ਸੀ, ਜਿਸ ਕਾਰਨ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਜਦੋਂ ਤੱਕ ਦੁਨੀਆ ਮੌਜੂਦ ਹੈ ਅੱਤਵਾਦ ਵਿਰੁੱਧ ਉਨ੍ਹਾਂ ਦੇ ਫੈਸਲੇ ਹਮੇਸ਼ਾ ਯਾਦ ਰੱਖੇ ਜਾਣਗੇ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਹਿੰਦੁਸਤਾਨ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਇਸੇ ਤਰ੍ਹਾਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਰਹੇਗੀ।ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਆਗੂਆਂ ਨੂੰ ਵੀ ਅਜਿਹੀ ਸ਼ਖਸੀਅਤ ਤੋਂ ਸਿੱਖਣਾ ਚਾਹੀਦਾ ਹੈ ਅਤੇ ਹਰ ਕਦਮ 'ਤੇ ਉੱਚੇ ਫੈਸਲੇ ਲੈਣ ਦੀ ਸਮਰੱਥਾ ਰੱਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਅਤੇ ਦੇਸ਼ ਦਾ ਭਲਾ ਹੋ ਸਕੇ।
 ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਮਜ਼ਦੂਰ ਸੈਨਾ ਦੇ ਸ਼ਹਿਰੀ ਪ੍ਰਧਾਨ ਰਾਮ ਪ੍ਰਕਾਸ਼ ਪਾਸਵਾਨ, ਪਾਰਟੀ ਦੇ ਸੀਨੀਅਰ ਆਗੂ ਜੈ ਕਿਸ਼ਨ ਜੈਕੀ , ਬਲਾਕ ਪ੍ਰਧਾਨ ਰਮੇਸ਼ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪ੍ਰਥਮ ਸ਼ਰਮਾ, ਅਵਤਾਰ ਜੇ ਏ ਅਤੇ ਹੋਰ ਪਾਰਟੀ ਵਰਕਰ ਵੀ ਹਾਜਰ ਸਨ ।